-5.9 C
Toronto
Monday, December 22, 2025
spot_img
Homeਪੰਜਾਬਪੰਜਾਬ ਵਿੱਚ ਭਾਜਪਾ ਦੇ ਚਾਰ ਆਗੂਆਂ ਨੂੰ 'ਐਕਸ' ਸ਼੍ਰੇਣੀ ਦੀ ਸੁਰੱਖਿਆ

ਪੰਜਾਬ ਵਿੱਚ ਭਾਜਪਾ ਦੇ ਚਾਰ ਆਗੂਆਂ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ

ਆਈਬੀ ਨੇ ਬਲਬੀਰ ਸਿੱਧੂ, ਕਾਂਗੜ, ਨਕਈ ਅਤੇ ਟਿੱਕਾ ਦੀ ਜਾਨ ਨੂੰ ਖਤਰਾ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ‘ਚ ਭਾਜਪਾ ਦੇ ਚਾਰ ਆਗੂਆਂ ਬਲਬੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਸਿੰਘ ਕਾਂਗੜ (ਸਾਬਕਾ ਮੰਤਰੀ) ਅਤੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਤੇ ਅਮਰਜੀਤ ਸਿੰਘ ਟਿੱਕਾ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਚਾਰੋਂ ਆਗੂ ਪਿੱਛੇ ਜਿਹੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਆਰਪੀਐੱਫ ਨੂੰ ਹੁਕਮ ਜਾਰੀ ਕੀਤੇ ਹਨ ਕਿ ਭਾਜਪਾ ਦੇ ਇਨ੍ਹਾਂ ਆਗੂਆਂ ਨੂੰ 24 ਘੰਟੇ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ।
ਜਾਣਕਾਰੀ ਮੁਤਾਬਕ ਖ਼ੁਫ਼ੀਆ ਬਿਊਰੋ (ਆਈਬੀ) ਨੇ ਚਾਰੋਂ ਭਾਜਪਾ ਆਗੂਆਂ ਦੀ ਜਾਨ ਨੂੰ ਖ਼ਤਰੇ ਦੀਆਂ ਰਿਪੋਰਟਾਂ ਮਗਰੋਂ ਉਨ੍ਹਾਂ ਦੀ ਸੁਰੱਖਿਆ ਦਾ ਮੁਲਾਂਕਣ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਕਤੂਬਰ ‘ਚ ਕੇਂਦਰ ਸਰਕਾਰ ਨੇ ਆਈਬੀ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਪੰਜ ਭਾਜਪਾ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਸੀ। ਕੇਂਦਰੀ ਗ੍ਰਹਿ ਮੰਤਰਾਲਾ ਇੰਟੈਲੀਜੈਂਸ ਬਿਊਰੋ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਆਗੂਆਂ ਨੂੰ ਸੀਆਰਪੀਐੱਫ ਤੇ ਸੀਆਈਐੱਸਐੱਫ ਵਰਗੀਆਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਰਾਹੀਂ ‘ਐਕਸ, ਵਾਈ, ਵਾਈ ਪਲੱਸ, ਜ਼ੈੱਡ ਅਤੇ ਜ਼ੈੱਡ ਪਲੱਸ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ। ਸੀਆਰਪੀਐੱਫ ਅਤੇ ਸੀਆਈਐੱਸਐੱਫ ‘ਚ ਵੀਆਈਪੀ ਸੁਰੱਖਿਆ ਲਈ ਵਿਸ਼ੇਸ਼ ਕਮਾਂਡੋ ਹਨ ਜਿਨ੍ਹਾਂ ਕੋਲ ਅਤਿ ਆਧੁਨਿਕ ਹਥਿਆਰ ਹੁੰਦੇ ਹਨ।

 

RELATED ARTICLES
POPULAR POSTS