Breaking News
Home / ਪੰਜਾਬ / ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਹੋਈ ਖਤਮ

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਹੋਈ ਖਤਮ

ਅੱਜ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਹੋਵੇਗੀ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼ :
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ ਅਤੇ ਰਾਮ ਰਹੀਮ ਅੱਜ ਸ਼ੁੱਕਰਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਪਰਤ ਜਾਣਗੇ। ਧਿਆਨ ਰਹੇ ਕਿ ਰਾਮ ਰਹੀਮ 15 ਅਕਤੂਬਰ ਨੂੰ 40 ਦਿਨਾਂ ਦੀ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇ। ਇੱਥੇ ਉਨ੍ਹਾਂ ਆਪਣੇ ਸ਼ਰਧਾਲੂਆਂ ਲਈ ਆਨਲਾਈਨ ਸਤਿਸੰਗ ਵੀ ਕੀਤੇ। ਇਸ ਤੋਂ ਇਲਾਵਾ ਰਾਮ ਰਹੀਮ ਨੇ ਆਨਲਾਈਨ ਸਤਿਸੰਗ ਰਾਹੀਂ ਵੀ ਆਪਣੇ ਪੈਰੋਕਾਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਵੀ ਕੀਤੀ ਸੀ। ਇਸ ਤੋਂ ਇਲਾਵਾ ਜਦੋਂ ਰਾਮ ਰਹੀਮ ਨੂੰ ਹਨੀਪ੍ਰੀਤ ਨੂੰ ਗੱਦੀ ਸੌਂਪਣ ਬਾਰੇ ਪੁੱਛਿਆ ਗਿਆ ਤਾਂ ਗੁਰਮੀਤ ਰਾਮ ਰਹੀਮ ਨੇ ਸਪੱਸ਼ਟ ਕੀਤਾ ਕਿ ਉਹ ਹੀ ਡੇਰੇ ਦੇ ਮੁਖੀ ਬਣੇ ਰਹਿਣਗੇ। ਪੈਰੋਲ ਦੌਰਾਨ ਜੇਲ੍ਹ ਤੋਂ ਬਾਹਰ ਆਏ ਗੁਰਮੀਤ ਰਾਮ ਰਹੀਮ ਨੇ ਤਿੰਨ ਗੀਤ ਵੀ ਰਿਲੀਜ਼ ਕੀਤੇ ਗਏ। ਸਭ ਤੋਂ ਪਹਿਲਾਂ ਉਨ੍ਹਾਂ ਦਾ ਗੀਤ ਆਇਆ ‘ਸਾਡੀ ਨਿੱਤ ਦੀਵਾਲੀ, ਉਸ ਤੋਂ ਬਾਅਦ ‘ਜਾਗੋ ਦੁਨੀਆ ਦੇ ਲੋਕੋ’ ਗੀਤ ਨੂੰ ਯੂਟਿਊਬ ’ਤੇ ਬਹੁਤ ਲੋਕਾਂ ਵੱਲੋਂ ਦੇਖਿਆ ਗਿਆ ਕਿਉਂਕਿ ਇਹ ਨਸ਼ਿਆਂ ਖਿਲਾਫ਼ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਗਾਇਆ ਗਿਆ ਹੈ ਅਤੇ ਉਨ੍ਹਾਂ ਦਾ ਤੀਜਾ ਗੀਤ ‘ਚੈਟ ਪਰ ਚੈਟ’ ਵੀ ਆਇਆ ਜਿਸ ਵਿਚ ਉਨ੍ਹਾਂ ਅੱਜ ਕੱਲ੍ਹ ਦੇ ਬੱਚਿਆਂ ਵੱਲੋਂ ਮੋਬਾਇਲ ਫੋਨ ਦੀ ਵਰਤੋਂ ’ਤੇ ਗੱਲ ਕੀਤੀ ਗਈ ਹੈ।

 

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …