Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚਾ ਭਲਕੇ ਰਾਜਪਾਲ ਭਵਨ ਵੱਲ ਕਰੇਗਾ ਰੋਸ ਮਾਰਚ

ਸੰਯੁਕਤ ਕਿਸਾਨ ਮੋਰਚਾ ਭਲਕੇ ਰਾਜਪਾਲ ਭਵਨ ਵੱਲ ਕਰੇਗਾ ਰੋਸ ਮਾਰਚ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
ਮੋਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 33 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਭਲਕੇ 26 ਨਵੰਬਰ ਨੂੰ ਇਕ ਰੋਸ ਰੈਲੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਐਮਐਸਪੀ ਸਮੇਤ ਹੋਰ ਕਿਸਾਨੀ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਵਾਅਦਾਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ’ਤੇ ਦਰਜ ਕੀਤੇ ਗਏ ਮਾਮਲੇ ਰੱਦ ਕੀਤੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ’ਚ ਕੋਈ ਨਿਆਂ ਮਿਲਿਆ ਹੈ। ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਸਮੂਹ ਕਿਸਾਨ ਮਜ਼ਦੂਰਾਂ ਨੂੰ ਅਪੀਲ ਕੀਤੀ ਉਹ ਭਲਕੇ ਹੋਣ ਵਾਲੇ ਰੋਸ ਮਾਰਚ ਵਿਚ ਹਿੱਸਾ ਲੈਣ ਲਈ ਹੁੰਮਾ-ਹੁੰਮਾ ਕੇ ਪਹੁੰਚਣ। ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਈ ਕਿਸਾਨ ਆਗੂ ਹਾਜ਼ਰ ਸਨ।

 

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …