Breaking News
Home / ਪੰਜਾਬ / ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਭਲਕੇ 26 ਨਵੰਬਰ ਨੂੰ ਐਸਐਸਪੀ ਵਿਜੀਲੈਂਸ ਨੇ ਕੀਤਾ ਤਲਬ, ਪ੍ਰਾਪਰਟੀ ਦੀ ਹੋਵੇਗੀ ਜਾਂਚ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ’ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕਸ ਦਿੱਤਾ ਹੈ ਅਤੇ ਉਨ੍ਹਾਂ ਦੀ ਮੁਸ਼ਕਿਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮਿ੍ਰਤਸਰ ਵਿਜੀਲੈਂਸ ਬਿਊਰੋ ਵੱਲੋਂ ਸੋਨੀ ਨੂੰ ਸੰਮਨ ਜਾਰੀ ਕਰਕੇ ਭਲਕੇ 26 ਨਵੰਬਰ ਨੂੰ ਐਸਐਸਪੀ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਤਲਬ ਕੀਤਾ ਹੈ। ਨੋਟਿਸ ਵਿਚ ਸੋਨੀ ਨੂੰ ਆਮਦਨ ਸਬੰਧੀ ਵੇਰਵਾ ਪੇਸ਼ ਕਰਨ ਦੇ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਇਸ ਦੌਰਾਨ ਕੀਤੀ ਜਾ ਸਕਦੀ ਹੈ। ਐਸਐਸਪੀ ਵਰਿੰਦਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਮੀਡੀਆ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਵਿਜੀਲੈਂਸ ਵਿਭਾਗ ਵੱਲੋਂ ਇਹ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਭੇਜਿਆ ਗਿਆ ਹੈ। ਦੇਖਣ ਇਹ ਹੈ ਕਿ ਨੋਟਿਸ ਮਿਲਣ ਤੋਂ ਬਾਅਦ ਓਪੀ ਸੋਨੀ ਅੰਮਿ੍ਰਤਸਰ ਸਥਿਤ ਵਿਜੀਲੈਂਸ ਦੇ ਦਫ਼ਤਰ ਵਿਚ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਤਾਂ ਭਲਕੇ ਸ਼ਨੀਵਾਰ ਨੂੰ ਹੀ ਪਤਾ ਚੱਲ ਸਕੇਗਾ।

 

Check Also

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

2020 ’ਚ ਦਰਜ ਹੋਏ ਮਾਮਲੇ ਦੇ ਟ੍ਰਾਇਲ ’ਤੇ 19 ਮਈ ਤੱਕ ਹਾਈ ਕੋਰਟ ਨੇ ਲਗਾਈ …