Breaking News
Home / ਪੰਜਾਬ / ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤ

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤ

ਹਰਿਆਣਾ ਨੂੰ ਵੱਖਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਨਾ ਦੇਣ ਦਾ ਚੁੱਕਿਆ ਮੁੱਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫ਼ਦ ਨੇ ਰਾਜਪਾਲ ਬਨਵਾਰੀ ਪੁਰੋਹਿਤ ਨਾਲ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਏ ਜਾਣ ’ਤੇ ਚਰਚਾ ਕੀਤੀ ਅਤੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਅੱਗੇ ਮੰਗ ਰੱਖੀ ਕਿ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਚ ਜ਼ਮੀਨ ਨਾ ਦਿੱਤੀ ਜਾਵੇ। ਕਿਉਂਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ ਅਤੇ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਇਲਾਵਾ ਵਫ਼ਦ ਵੱਲੋਂ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਅਤੇ ਮਾਲਕੀ ਜ਼ਮੀਨਾਂ ਨੂੰ ਛੁਡਾਉਣ ਦੇ ਮੁੱਦਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ। ਧਿਆਨ ਰਹੇ ਕਿ ਲੰਘੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਨਾ ਦੇਣ ਦੇ ਮੁੱਦੇ ’ਤੇ ਇਕ ਮੀਟਿੰਗ ਵੀ ਕੀਤੀ ਸੀ, ਜਿਸ ’ਚ ਅਕਾਲੀ ਦਲ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਹਰਿਆਣਾ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ, ਚਾਹੇ ਇਸ ਦੇ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਕੋਈ ਵੀ ਲੜਾਈ ਕਿਉਂ ਨਾ ਲੜਨੀ ਪਵੇ।

Check Also

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ …