Breaking News
Home / ਪੰਜਾਬ / ਓਪੀ ਸੋਨੀ ਨਹੀਂ ਹੋਏ ਵਿਜੀਲੈਂਸ ਦੇ ਸਾਹਮਣੇ ਪੇਸ਼

ਓਪੀ ਸੋਨੀ ਨਹੀਂ ਹੋਏ ਵਿਜੀਲੈਂਸ ਦੇ ਸਾਹਮਣੇ ਪੇਸ਼

ਖਰਾਬ ਸਿਹਤ ਦਾ ਹਵਾਲਾ ਦੇ ਕੇ ਮੰਗਿਆ ਸਮਾਂ, ਪ੍ਰਾਪਰਟੀ ਦੀ ਪੁੱਛਗਿੱਛ ਸਬੰਧੀ ਭੇਜੇ ਗਏ ਸਨ ਸੰਮਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ ਅੱਜ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮਿ੍ਰਤਸਰ ’ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਸੀ। ਪ੍ਰੰਤੂ ਉਹ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਹਨ, ਜਿਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਕੋਲੋਂ ਹੋਰ ਸਮਾਂ ਮੰਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਓਪੀ ਸੋਨੀ ਅੰਮਿ੍ਰਤਸਰ ਤੋਂ ਬਾਹਰ ਹਨ । ਧਿਆਨ ਰਹੇ ਕਿ ਸਾਬਕਾ ਕਾਂਗਰਸੀ ਮੰਤਰੀਆਂ ਤੋਂ ਬਾਅਦ ਹੁਣ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵਿਜੀਲੈਂਸ ਬਿਊਰੋ ਦੀ ਰਾਡਾਰ ’ਤੇ ਹਨ। ਲੰਘੇ ਦਿਨੀਂ ਵਿਜੀਲੈਂਸ ਵਿਭਾਗ ਵੱਲੋਂ ਇਕ ਨੋਟਿਸ ਸੋਨੀ ਦੇ ਰਾਣੀ ਬਾਗ ਸਥਿਤ ਘਰ ਪਹੁੰਚਿਆ ਸੀ, ਜਿਸ ’ਚ 26 ਨਵੰਬਰ ਦਿਨ ਸ਼ਨੀਵਾਰ ਨੂੰ ਉਨ੍ਹਾਂ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਜਿਸ ਦੇ ਚਲਦਿਆਂ ਅੱਜ 10 ਵਜੇ ਉਨ੍ਹਾਂ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚਣਾ ਸੀ ਅਤੇ ਆਪਣੀ ਪ੍ਰਾਪਰਟੀ ਸਬੰਧੀ ਵੇਰਦੇ ਅਤੇ ਆਮਦਨ ਪਰੂਫ ਦੇਣੇ ਸਨ।

 

 

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …