ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਨ ਅੱਜ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਨਗਰ ਕੀਰਤਨ ਵੀ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਹਾੜੇ’ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਨਿਆਂ ਤੇ ਅੱਤਿਆਚਾਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਸਿੱਖਿਆ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਮੋਦੀ ਨੇ ਟਵੀਟ ਕੀਤਾ, ‘‘ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਸ਼ਹਾਦਤ ਵਾਲੇ ਦਿਨ ਸ਼ਰਧਾਂਜਲੀ ਭੇਟ ਕਰਦਾ ਹਾਂ। ਬੇਮਿਸਾਲ ਬਹਾਦਰੀ ਤੇ ਸਿਧਾਂਤਾਂ ਦੇ ਨਾਲ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਉਨ੍ਹਾਂ ਦੀ ਦੁਨੀਆਂ ਭਰ ਵਿੱਚ ਸ਼ਲਾਘਾ ਹੁੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ।’’
Check Also
ਲੁਧਿਆਣਾ ’ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
ਕੇਲਿਆਂ ਨੂੰ ਲੈ ਕੇ ਹੋਇਆ ਵਿਵਾਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ’ਚ ਖੰਨਾ ਦੇ ਬੀਜ਼ਾ …