Breaking News
Home / ਪੰਜਾਬ / ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਸੂਬੇ ਤੋਂ ਬਾਹਰ

ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਸੂਬੇ ਤੋਂ ਬਾਹਰ

ਗੁਜਰਾਤ ਅਤੇ ਦਿੱਲੀ ਨਿਗਮ ਚੋਣਾਂ ਲਈ ਚੱਲ ਰਿਹਾ ਹੈ ਚੋਣ ਪ੍ਰਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਸਾਰੀਆਂ ਵਿਵਹਾਰਿਕ ਗਤੀਵਿਧੀਆਂ ਅਤੇ ਕਈ ਪ੍ਰਕਾਰ ਦੇ ਸਰਕਾਰੀ ਕੰਮਕਾਜ 5 ਦਸੰਬਰ ਤੋਂ ਬਾਅਦ ਸਪੀਡ ਫੜਨਗੇ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਗੁਜਰਾਤ ਵਿਧਾਨ ਚੋਣਾਂ ਅਤੇ ਦਿੱਲੀ ਨਿਗਮ ਚੋਣਾਂ ਦੇ ਚੱਲਦਿਆਂ ਸੂਬੇ ਤੋਂ ਬਾਹਰ ਹਨ ਅਤੇ ਚੋਣ ਪ੍ਰਚਾਰ ਕਰਨ ਲਈ ਗਏ ਹੋਏ ਹਨ। ਪੰਜਾਬ ਦੇ ਆਗੂ ਦੋਵੇਂ ਥਾਵਾਂ ’ਤੇ ਜਿੱਤ ਦਰਜ ਕਰਨ ਲਈ ਪੂਰੇ ਦਮਖਮ ਨਾਲ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ। ਧਿਆਨ ਰਹੇ ਕਿ ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਦੋ ਪੜ੍ਹਾਵਾਂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਹੀ ਕਾਰਨ ਹੈ ਕਿ ਪੰਜਾਬ ਦਾ ਅੱਧੇ ਤੋਂ ਜ਼ਿਆਦਾ ਮੰਤਰੀ ਮੰਡਲ ਚੋਣ ਪ੍ਰਚਾਰ ਵਿਚ ਰੁੱਝਿਆ ਹੋਇਆ ਹੈ। ਜਦੋਂ ਸਰਕਾਰੀ ਵਿਭਾਗਾਂ ਵਿਚ ਕਿਸੇ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਵਿਭਾਗ ਦੇ ਮੰਤਰੀ ਅਤੇ ਸਬੰਧਤ ਅਧਿਕਾਰੀ ਫੋਨ ’ਤੇ ਹੀ ਗੱਲਬਾਤ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਦੇ ਗੁਜਰਾਤ ’ਚ ਹੁੰਦੇ ਹਨ ਅਤੇ ਕਦੇ ਪੰਜਾਬ ਪਹੁੰਚ ਜਾਂਦੇ ਹਨ। ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਕਈ ਮੰਤਰੀ ਗੁਜਰਾਤ ਅਤੇ ਦਿੱਲੀ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਲਈ ਪੂਰਾ ਜ਼ੋਰ ਲਗਾ ਰਹੇ ਹਨ। ਪੰਜਾਬ ਤੋਂ ਬਹੁਤੇ ਮੰਤਰੀ ਸੂਬੇ ਵਿਚੋਂ ਬਾਹਰ ਹੋਣ ਕਰਕੇ ਵਿਰੋਧੀ ਪਾਰਟੀਆਂ ਦੇ ਆਗੂ ਭਗਵੰਤ ਮਾਨ ਸਰਕਾਰ ’ਤੇ ਸਵਾਲ ਵੀ ਚੁੱਕੇ ਹਨ ਅਤੇ ਕਹਿ ਰਹੇ ਹਨ ਕਿ ਭਗਵੰਤ ਮਾਨ ਨੂੰ ਪੰਜਾਬ ਦੀ ਕੋਈ ਫਿਕਰ ਨਹੀਂ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …