Breaking News
Home / ਪੰਜਾਬ / ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਗਰਮਾਈ ਸਿਆਸਤ

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਗਰਮਾਈ ਸਿਆਸਤ

ਹਰਿਆਣਾ, ਨਾਮ ’ਚ ਜੋੜਨਾ ਚਾਹੁੰਦਾ ਹੈ ਪੰਚਕੂਲਾ
ਭਗਵੰਤ ਮਾਨ ਦੀ ਚੁੱਪੀ ’ਤੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਹੁਣ ਪੰਜਾਬ-ਹਰਿਆਣਾ ਵਿਚ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਮ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਵਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲਣ ਦੀ ਕੀਤੀ ਜਾ ਰਹੀ ਮੰਗ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੁੱਪ ਹਨ। ਭਗਵੰਤ ਮਾਨ ਦੀ ਚੁੱਪ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਵਾਲ ਚੁੱਕੇ ਹਨ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦਾ ਅਧਿਕਾਰ ਚੰਡੀਗੜ੍ਹ ’ਤੇ ਘੱਟ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਇਕ ਚਿੱਠੀ ਲਿਖੀ ਹੈ, ਜਿਸ ਵਿਚ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਕਰਨ ਲਈ ਦੀ ਮੰਗ ਕੀਤੀ ਗਈ ਹੈ। ਬਾਜਵਾ ਨੇ ਕਿਹਾ ਕਿ ਇਹ ਜਾਣ ਕੇ ਬੜੀ ਨਿਰਾਸ਼ਾ ਹੋਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਾਂ ਤਾਂ ਭਗਵੰਤ ਮਾਨ ਨੂੰ ਪੰਜਾਬ ਦੇ ਇਤਿਹਾਸ ਅਤੇ ਚੰਡੀਗੜ੍ਹ ਦੇ ਨਾਲ ਇਸਦੇ ਸਬੰਧਾਂ ਬਾਰੇ ਕੋਈ ਜਾਣਕਾਰੀ ਨਹੀਂ ਜਾਂ ਫਿਰ ਸਮਝ ਨਹੀਂ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਜਾਣ ਬੁੱਝ ਕੇ ਅਜਿਹੇ ਮੁੱਦਿਆਂ ’ਤੇ ਚੁੱਪ ਧਾਰੀ ਬੈਠੇ ਹਨ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …