ਬਰੈਂਪਟਨ/ਡਾ.ਝੰਡ : ਬਰੈਂਪਟਨ ਦੀ ਲੇਖਿਕਾ ਪਰਮ ਸਰਾਂ ਦੀ ਪਹਿਲੀ ਕਾਵਿ-ਪੁਸਤਕ ‘ਤੂੰ ਕੀ ਜਾਣੇਂ’ ਪੰਜ ਨਵੰਬਰ ਦਿਨ ਸ਼ਨੀਵਾਰ ਨੂੰ ਲੋਕ-ਅਰਪਿਤ ਕਤਿੀ ਜਾਵੇਗੀ। ਇਸ ਸਬੰਧੀ ਇੱਕ ਸਮਾਰੋਹ ‘ਗਰੀਨ ਬਰਿਆਰ ਰੀਕਰੀਏਸ਼ਨ ਸੈਂਟਰ’ ਵਿੱਚ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੀਕ ਕਰਵਾਇਆ ਜਾ ਰਿਹਾ ਹੈ।
ਇਹ ਸੈਂਟਰ ਟੌਰਬਰਮ ਰੋਡ ਅਤੇ ਸੈਂਟਰ ਪਾਰਕ ਡਰਾਈਵ ਮੇਨ-ਇੰਟਰਸੈਕਸ਼ਨ ਦੇ ਨਜ਼ਦੀਕ ਹੈ। ਇਸ ਮੌਕੇ ਪੁਸਤਕ ਨੂੰ ‘ਜੀ ਆਇਆਂ’ ਕਹਿਣ ਲਈ ਉੱਘੀ ਕਵਿੱਤਰੀ ਸੁਰਜੀਤ ਕੌਰ ਅਤੇ ਪ੍ਰੋ. ਜਗੀਰ ਸਿੰਘ ਕਾਹਲੋਂ ਆਪਣੇ ਵਿਚਾਰ ਪੇਸ਼ ਕਰਨਗੇ। ਸਾਹਿਤ-ਪ੍ਰੇਮੀਆਂ ਨੂੰ ਇਸ ਸਮਾਰੋਹ ਵਿੱਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪਰਮ ਸਰਾਂ ਨੂੰ 416-357-7440 ਜਾਂ ਸੁਰਜੀਤ ਕੌਰ ਨੂੰ 416-605-3784 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …