18.5 C
Toronto
Sunday, September 14, 2025
spot_img
Homeਭਾਰਤਕਾਂਗਰਸੀ ਆਗੂ ਸ਼ਸ਼ੀ ਥਰੂਰ ਦੀਆਂ ਫਿਰ ਵਧਣਗੀਆਂ ਮੁਸ਼ਕਿਲਾਂ

ਕਾਂਗਰਸੀ ਆਗੂ ਸ਼ਸ਼ੀ ਥਰੂਰ ਦੀਆਂ ਫਿਰ ਵਧਣਗੀਆਂ ਮੁਸ਼ਕਿਲਾਂ

ਪੁਸ਼ਕਰ ਮੌਤ ਮਾਮਲੇ ’ਚ ਬਰੀ ਕੀਤੇ ਜਾਣ ਖਿਲਾਫ਼ ਦਿੱਲੀ ਪੁਲਿਸ ਪਹੁੰਚੀ ਹਾਈ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਲੀਨ ਚਿਟ ਮਿਲੀ ਸੀ, ਜਿਸ ਦੇ ਖਿਲਾਫ ਦਿੱਲੀ ਪੁਲਿਸ ਨੇ ਹਾਈ ਕੋਰਟ ਪਹੁੰਚ ਗਈ। ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਹਾਊਸ ਅਦਾਲਤ ਵੱਲੋਂ 18 ਅਗਸਤ 2021 ਨੂੰ ਸੁਣਾਏ ਗਏ ਫੈਸਲੇ ਵਿਚ ਸ਼ਸ਼ੀ ਥਰੂਰ ਨੂੰ ਮੌਤ ਦੇ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਗਿਆ ਸੀ। ਇਸ ਫੈਸਲੇ ਦੇ ਖਿਲਾਫ ਦਿੱਲੀ ਪੁਲਿਸ ਨੇ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੇ ਚਲਦਿਆਂ ਦਿੱਲੀ ਹਾਈ ਕੋਰਟ ਨੇ ਥਰੂਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਕੋਰਟ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ 2023 ਨੂੰ ਕੀਤੀ ਜਾਵੇਗੀ। ਸ਼ਸ਼ੀ ਥਰੂਰ ’ਤੇ ਆਪਣੀ ਪਤਨੀ ਸੁਨੰਦਾ ਪੁਸ਼ਕਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਅਤੇ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਆਰੋਪ ਲੱਗਿਆ ਸੀ। ਧਿਆਨ ਰਹੇ ਕਿ ਸੁਨੰਦਾ ਪੁਸ਼ਕਰ ਦੀ ਮੌਤ 17 ਜੁਲਾਈ 2014 ਨੂੰ ਦਿੱਲੀ ਦੇ ਇਕ ਫਾਈਵ ਸਟਾਰ ਹੋਟਲ ’ਚ ਹੋਈ ਸੀ ਅਤੇ ਉਸ ਦੀ ਲਾਸ਼ ਹੋਟਲ ਦੇ ਕਮਰੇ ’ਚ ਬੈਡ ’ਤੇ ਪਈ ਮਿਲੀ ਸੀ। ਲੰਬੀ ਜਾਂਚ ਪੜਤਾਲ ਤੋਂ ਬਾਅਦ ਦਿੱਲੀ ਪੁਲਿਸ ਨੇ ਸੁਨੰਦਾ ਦੇ ਪਤੀ ਯਾਨੀ ਸ਼ਸ਼ੀ ਥਰੂਰ ਖਿਲਾਫ਼ ਮਾਮਲਾ ਦਰਜ ਕੀਤਾ ਸੀ।

RELATED ARTICLES
POPULAR POSTS