Breaking News
Home / ਹਫ਼ਤਾਵਾਰੀ ਫੇਰੀ / ਬ੍ਰਿਟਿਸ਼ ਕੋਲੰਬੀਆ ‘ਚ 7 ਪੰਜਾਬਣਾਂ ਹਨ ਜੱਜ

ਬ੍ਰਿਟਿਸ਼ ਕੋਲੰਬੀਆ ‘ਚ 7 ਪੰਜਾਬਣਾਂ ਹਨ ਜੱਜ

ਜਸਟਿਸ ਪਲਬਿੰਦਰ ਕੌਰ ਸ਼ੇਰਗਿੱਲ ਕੈਨੇਡਾ ਦੀ ਪਹਿਲੀ ਦਸਤਾਰਧਾਰੀ ਜੱਜ
ਐਬਟਸਫੋਰਡ : ਪੰਜਾਬ ਦੀ ਸਰਜ਼ਮੀਨ ਤੋਂ ਹਜ਼ਾਰਾਂ ਮੀਲ ਦੂਰ ਕੈਨੇਡਾ ਦੀ ਧਰਤੀ ‘ਤੇ ਜਿੰਨੀ ਤਰੱਕੀ ਪੰਜਾਬੀਆਂ ਨੇ ਕੀਤੀ ਹੈ ਹੋਰ ਸ਼ਾਇਦ ਹੀ ਕਿਸੇ ਮੁਲਕ ਵਿਚ ਕੀਤੀ ਹੋਵੇ। ਧਾਰਮਿਕ, ਸਮਾਜਿਕ, ਰਾਜਨੀਤਕ ਤੇ ਸੱਭਿਆਚਾਰਕ ਖੇਤਰ ਵਿਚ ਪੰਜਾਬੀਆਂ ਦਾ ਪੂਰਾ ਬੋਲਬਾਲਾ ਹੈ ਤੇ ਹੁਣ ਨਿਆਂਪਾਲਿਕਾ ਵਿਚ ਵੀ ਪੰਜਾਬੀਆਂ ਦੀ ਗਿਣਤੀ ਵਧ ਰਹੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 7 ਪੰਜਾਬਣਾਂ ਤੇ 2 ਪੰਜਾਬੀ ਜੱਜ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਜਸਟਿਸ ਪਲਬਿੰਦਰ ਕੌਰ ਸ਼ੇਰਗਿੱਲ, ਜਸਟਿਸ ਬਲਜਿੰਦਰ ਕੌਰ ਗਿਰਨ, ਜਸਟਿਸ ਨੀਨਾ ਸ਼ਰਮਾ ਤੇ ਜਸਟਿਸ ਜਸਵਿੰਦਰ ਸਿੰਘ ਬਸਰਾ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਜੱਜ ਹਨ। ਜਸਟਿਸ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਕੈਨੇਡਾ ਦੀ ਪਹਿਲੀ ਦਸਤਾਰਧਾਰੀ ਜੱਜ ਬਣਨ ਦਾ ਮਾਣ ਪ੍ਰਾਪਤ ਹੈ, ਜਦਕਿ ਹਰਬੰਸ ਢਿੱਲੋਂ, ਸਤਿੰਦਰ ਸਿੱਧੂ, ਨੀਨਾ ਪੁਰੇਵਾਲ ਤੇ ਸੂਜਨ ਸੰਘਾ ਅਤੇ ਗੁਰਮੇਲ ਸਿੰਘ ਗਿੱਲ ਢੁਡੀਕੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਬ੍ਰਿਟਿਸ਼ ਕੋਲੰਬੀਆ ਸੂਬਾਈ ਅਦਾਲਤ ਦੇ ਜੱਜ ਹਨ ਤੇ ਤਾਮਿਲਨਾਡੂ ਦੀ ਜੰਮਪਲ ਵਲੀਮਾਈ ਛਟਿਆਰ ਸਰੀ ਸੂਬਾਈ ਅਦਾਲਤ ਵਿਖੇ ਜੱਜ ਹਨ। ਵਰਨਣਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਕੈਬਨਿਟ ਮੰਤਰੀ ਜਸਟਿਸ ਵਲੀ ਉੱਪਲ ਪਹਿਲੇ ਪੰਜਾਬੀ ਹਨ, ਜਿਹੜੇ 1985 ਤੋਂ 2003 ਤੱਕ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਜੱਜ ਰਹੇ ਹਨ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …