-5.1 C
Toronto
Saturday, December 27, 2025
spot_img
Homeਹਫ਼ਤਾਵਾਰੀ ਫੇਰੀਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ਅੰਦਰ ਵੀਰਵਾਰ ਤੋਂ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਹ ਹਸਤਾਖਰ ਮੁਹਿੰਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ, ਜਿਸ ‘ਚ ਸਭ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਸਤਾਖਰ ਕੀਤੇ ਗਏ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਜਦਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਪ੍ਰੰਤੂ ਹਾਲੇ ਤੱਕ ਇਹ ਸੰਭਵ ਨਹੀਂ ਹੋ ਸਕਿਆ। ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਵੀਰਵਾਰ ਤੋਂ ਸਮੁੱਚੇ ਪੰਜਾਬ ਅੰਦਰ ਹਸਾਤਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਗੂੜ੍ਹੀ ਨੀਂਦ ‘ਚ ਸੁੱਤੀ ਪਈ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਫਿਰ ਵੀ ਕੇਂਦਰ ਸਰਕਾਰ ਨਾ ਜਾਗੀ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕੌਮ ਵੱਲੋਂ ਵੱਡੀ ਪੱਧਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਲੜੀ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਸਤਾਖਰ ਕੀਤੇ ਗਏ।

RELATED ARTICLES
POPULAR POSTS