ਪੁਸ਼ਕਰ ਮੌਤ ਮਾਮਲੇ ‘ਚ ਬਰੀ ਕੀਤੇ ਜਾਣ ਖਿਲਾਫ਼ ਦਿੱਲੀ ਪੁਲਿਸ ਪਹੁੰਚੀ ਹਾਈ ਕੋਰਟ
ਨਵੀਂ ਦਿੱਲੀ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਲੀਨ ਚਿਟ ਮਿਲੀ ਸੀ, ਜਿਸ ਦੇ ਖਿਲਾਫ ਦਿੱਲੀ ਪੁਲਿਸ ਨੇ ਹਾਈ ਕੋਰਟ ਪਹੁੰਚ ਗਈ। ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਹਾਊਸ ਅਦਾਲਤ ਵੱਲੋਂ 18 ਅਗਸਤ 2021 ਨੂੰ ਸੁਣਾਏ ਗਏ ਫੈਸਲੇ ਵਿਚ ਸ਼ਸ਼ੀ ਥਰੂਰ ਨੂੰ ਮੌਤ ਦੇ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਗਿਆ ਸੀ। ਇਸ ਫੈਸਲੇ ਦੇ ਖਿਲਾਫ ਦਿੱਲੀ ਪੁਲਿਸ ਨੇ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੇ ਚਲਦਿਆਂ ਦਿੱਲੀ ਹਾਈ ਕੋਰਟ ਨੇ ਥਰੂਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …