ਬਰੈਂਪਟਨ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵਲੋ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 28 ਫਰਵਰੀ 2016 ਦਿਨ ਐਤਵਾਰ ਨੂੰ Shringery community center 84 Bryden dr. M9W 4K9 (Kipling and Rexdale) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਰਹਿਨੁਮਾਈ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਸਜ ਰਹੇ ਦੀਵਾਨ ਵਿੱਚ ਪ੍ਰਸਿੱਧ ਕੀਰਤਨੀ ਜਥੇ ਸ੍ਰੀ ਗੁਰੁੂ ਰਵਿਦਾਸ ਦੀ ਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ੇ ਮਸ਼ਹੂਰ ਢਾਡੀ ਜਥੇ ਢਾਡੀ ਵਾਰਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਇਤਹਾਸ ਤੇ ਚਾਨਣਾ ਪਾਉਣਗੇ ਅਤੇ ਵਿਦਵਾਨ ਬੁਲਾਰੇ ਉਹਨਾਂ ਦੀ ਬਾਣੀ ਅਤੇ ਵਿਚਾਰਧਾਰਾ ਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਆਪ ਸਭ ਨੂੰ ਇਸ ਸ਼ੁਭ ਦਿਹਾੜੇ ਤੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਆਪਣਾ ਯੋਗਦਾਨ ਪਾਉਣ ਲਈ ਅਤੇ ਹੋਰ ਜਾਣਕਾਰੀੇ ਲਈ ਮੀਲਾ ਸਿੰਘ ਬਾਲੂ 647-400-8796 ਜਾਂ ਜੀਵਨ ਸਿੰਘ ਨਾਲ 647-233-6522 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …