8.2 C
Toronto
Friday, November 7, 2025
spot_img
Homeਜੀ.ਟੀ.ਏ. ਨਿਊਜ਼ਕਈ ਗੱਡੀਆਂ ਦੀ ਟੱਕਰ ਵਿੱਚ 3 ਜ਼ਖਮੀ

ਕਈ ਗੱਡੀਆਂ ਦੀ ਟੱਕਰ ਵਿੱਚ 3 ਜ਼ਖਮੀ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਪੱਛਮੀ ਸਿਰੇ ਉੱਤੇ ਕਈ ਗੱਡੀਆਂ ਦੀ ਹੋਈ ਟੱਕਰ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਹੈ। ਬੁੱਧਵਾਰ ਰਾਤ ਨੂੰ ਜੇਨ ਸਟਰੀਟ ਤੇ ਐਗਲਿੰਟਨ ਐਵਨਿਊ ਵੈਸਟ ਏਰੀਆ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ।
ਮੌਕੇ ਉੱਤੇ ਪਹੁੰਚੀ ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇੱਕ ਗੱਡੀ ਟਰੈਫਿਕ ਲਾਈਟ ਨਾਲ ਵੀ ਜਾ ਟਕਰਾਈ। ਇੱਕ ਅਪਡੇਟ ਵਿੱਚ ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਸੀ ਪਰ ਦੋ ਹੋਰਨਾਂ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ। ਇਹ ਵੀ ਸਪੱਸ਼ਟ ਨਹੀਂ ਹੋਇਆ ਕਿ ਹਾਦਸੇ ਦਾ ਕਾਰਨ ਕੀ ਸੀ।
ਜ਼ਿਕਰਯੋਗ ਹੈ ਕਿ ਟੋਰਾਂਟੋ ਵਿੱਚ ਤੇਜ ਹਵਾਵਾਂ ਚੱਲਣ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਦੇ ਚੱਲਦਿਆਂ ਟਰੈਵਲ ਐਡਵਾਈਜਰੀ ਤੇ ਮੌਸਮ ਸਬੰਧੀ ਚੇਤਾਵਨੀ ਜਾਰੀ ਸੀ। ਐਨਵਾਇਰਮੈਂਟ ਕੈਨੇਡਾ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਖਰਾਬ ਮੌਸਮ ਕਾਰਨ ਮੋਟਰਿਸਟਸ ਲਈ ਵਿਜੀਬਿਲਟੀ ਵੀ ਘੱਟ ਰਹਿਣ ਦੀ ਸੰਭਾਵਨਾ ਸੀ। ਜਾਂਚ ਜਾਰੀ ਰਹਿਣ ਕਾਰਨ ਇਹ ਸੜਕਾਂ ਬੰਦ ਰਹਿਣ ਦੀ ਸੰਭਾਵਨਾ ਹੈ।

RELATED ARTICLES
POPULAR POSTS