ਬਰੈਂਪਟਨ/ਬਿਊਰੋ ਨਿਊਜ਼ : ਗਲੋਬਲ ਪੰਜਾਬ ਫਾਊਂਡੇਸ਼ਨ ਟੋਰਾਂਟੋ ਚੈਪਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਅਲੂਮਨੀ ਐਸੋਸ਼ੀਏਸ਼ਨ-ਟੋਰਾਂਟੋ ਦੇ ਸਹਿਯੋਗ ਨਾਲ 29 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਸ਼ਿੰਗਾਰ ਬੈਂਕੁਅਟ ਹਾਲ 2084 ਸਟੀਅਲਜ਼ ਐਵੀਨਿਊ, ਬਰੈਂਪਟਨ ਵਿਖੇ How to lead a successful and healthy life ਵਿਸ਼ੇ ‘ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਕੀਤਾ ਜਾ ਰਿਹਾ ਹੈ। ਗਲੋਬਲ ਪੰਜਾਬ ਫਾਊਂਡੇਸ਼ਨ ਟੋਰਾਂਟੋ ਚੈਪਟਰ ਦੇ ਚੇਅਰਮੈਨ ਡਾ: ਕੁਲਜੀਤ ਸਿੰਘ ਜੰਜੂਆ ਨੇ ਦੱਸਿਆ ਕਿ ਇਸ ਸੈਮੀਨਾਰ ਦੇ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਫੈਕਲਟੀ ਅਤੇ ਮੁੱਖੀ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਡਾ: ਹਰਜਿੰਦਰ ਸਿੰਘ ਵਾਲੀਆ ਹੋਣਗੇ। ਸ਼੍ਰੀ ਦੀਪਕ ਮਨਚੰਦਾ, ਡਾ: ਹਰਪ੍ਰੀਤ ਬਜਾਜ, ਸ: ਮਹਿੰਦਰ ਸਿੰਘ ਵਾਲੀਆ, ਸਮਰਾ ਜ਼ਫ਼ਰ ਅਤੇ ਪ੍ਰੀਤ ਗਿੱਲ ਇਸ ਸੈਮੀਨਾਰ ਦੇ ਬੁਲਾਰਿਆਂ ‘ਚ ਸ਼ਾਮਲ ਹਨ।
ਪੰਜਾਬੀ ਯੂਨੀਵਰਸਿਟੀ ਅਲੂਮਨੀ ਐਸੋਸ਼ੀਏਸ਼ਨ ਦੇ ਟੋਰਾਂਟੋ ਕੋਆਰਡੀਨੇਟਰ ਐਡਵੋਕੇਟ ਸ: ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਡਾ: ਹਰਜਿੰਦਰ ਸਿੰਘ ਵਾਲੀਆ ਬਤੌਰ ਯੂਨੀਵਰਸਿਟੀ ਅਲੂਮਨੀ ਕੋਆਰਡੀਨੇਟਰ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਵੀ ਸੰਬੋਧਨ ਕਰਨਗੇ।
ਸੈਮੀਨਾਰ ਦੇ ਅਖਿਰਲੇ ਹਿੱਸੇ ‘ਚ ਕਵੀ ਦਰਬਾਰ ਵੀ ਹੋਵੇਗਾ ਜਿਸ ਵਿਚ ਟੋਰਾਂਟੋ ਦੇ ਨਾਮਵਾਰ ਕਵੀ ਤੇ ਕਵਿੱਤਰੀਆਂ ਆਪਣੀਆਂ ਰਚਨਾਵਾਂ ਪੇਸ਼ ਕਰਨਗੇ। ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਸਭ ਨੂੰ ਖੁੱਲ੍ਹਾ ਸੱਦਾ ਹੈ। ਚਾਹ-ਪਾਣੀ ਦਾ ਖਾਸ ਪ੍ਰਬੰਧ ਹੋਵੇਗਾ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …