ਕਲੀਵਵਿਊ ਸੀਨੀਅਰ ਕਲੱਬ ਵਲੋਂ ਇਕ ਹੋਰ ਪੁਲਾਂਘ ਪੁੱਟਦਿਆਂ ਇਸ ਸਾਲ ਸਭਿਆਚਾਰਕ ਪ੍ਰੋਗਰਾਮ ਫਲਾਵਰ ਸਿਟੀ ਬਿਲਡਿੰਗ ਨੰਬਰ 8910 ਵਿਚ ਕਰਵਾਇਆ ਗਿਆ। ਜਿਸ ਵਿਚ ਤਕਰੀਬਨ 52 ਮੈਂਬਰਾਂ ਨੇ ਭਾਗ ਲਿਆ। ਇਹ ਪ੍ਰੋਗਰਾਮ 26.11.2022 ਨੂੰ ਸਵੇਰੇ 11 ਵਜੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਆਏ ਮਹਿਮਾਨਾਂ ਨੇ ਚਾਹ-ਪਾਣੀ ਦਾ ਆਨੰਦ ਮਾਣਿਆ। ਇਸ ਤੋਂ ਬਾਅਦ ਕਲੱਬ ਦੇ ਜਨਰਲ ਸਕੱਤਰ ਤਰਲੋਚਨ ਸਿੰਘ ਬਡਵਾਲ ਨੇ ਕਲੱਬ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨਵੇਂ ਮੈਂਬਰਾਂ ਦੀ ਜਾਣ ਪਹਿਚਾਣ ਕਰਵਾਈ। ਕਲੱਬ ਦੇ ਚੇਅਰਪਰਸਨ ਕਰਨਲ ਗੁਰਮੇਲ ਸਿੰਘ ਸੋਹੀ ਨੇ ਬਿੰਗੋ ਗੇਮ ਬਾਰੇ ਜਾਣਕਾਰੀ ਦਿੱਤੀ, ਜਿਸ ਵਿਚ ਮਰਦਾਂ ਅਤੇ ਮਹਿਲਾਵਾਂ ਨੇ ਭਾਗ ਲੈ ਕੇ ਇਨਾਮ ਪ੍ਰਾਪਤ ਕੀਤੇ। ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਉਣ ਲਈ ਜਵਾਹਰ ਲਾਲ ਵਾਈਸ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਨੇ ਪੂਰੀ ਮਿਹਨਤ ਕੀਤੀ ਅਤੇ ਸਹਿਯੋਗ ਦਿੱਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਕਲੱਬ ਬਾਰੇ ਹੋਰ ਜਾਣਕਾਰੀ ਲਈ ਜਨਰਲ ਸਕੱਤਰ ਤਰਲੋਚਨ ਸਿੰਘ ਬਡਵਾਲ ਨਾਲ ਫੋਨ ਨੰਬਰ 647-960-9841 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।