Breaking News
Home / ਕੈਨੇਡਾ / ਡਾ. ਸੁਖਦੇਵ ਸਿੰਘ ਝੰਡ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-॥ ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਸਨਮਾਨਿਤ

ਡਾ. ਸੁਖਦੇਵ ਸਿੰਘ ਝੰਡ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-॥ ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਸਨਮਾਨਿਤ

ਬਰੈਂਪਟਨ : ਲੰਘੇ ਮੰਗਲਵਾਰ 29 ਨਵੰਬਰ ਨੂੰ ਪੱਤਰਕਾਰ ਤੇ ਲੇਖਕ ਡਾ. ਸੁਖਦੇਵ ਸਿੰਘ ਝੰਡ ਨੂੰ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-॥ ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਐੱਮ.ਪੀ. ਸੋਨੀਆ ਸਿੱਧੂ ਨੇ ਡਾ. ਝੰਡ ਦੀਆਂ ਪੰਜਾਬੀ ਪੱਤਰਕਾਰੀ, ਪੰਜਾਬੀ ਸਾਹਿਤ, ਸਿੱਖਿਆ, ਖੇਡਾਂ ਅਤੇ ਸਿਹਤ ਸਬੰਧੀ ਜਾਗਰੂਕਤਾ, ਆਦਿ ਖ਼ੇਤਰਾਂ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕਰਦਿਆਂ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਅਤੇ ਉਹ ਉਮੀਦ ਕਰਦੇ ਹਨ ਕਿ ਡਾ. ਝੰਡ ਅੱਗੋਂ ਵੀ ਅਜਿਹੀਆਂ ਸਮਾਜਿਕ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਹ ਐਵਾਰਡ ਦੇਣ ਲਈ ਐੱਮ.ਪੀ. ਸੋਨੀਆ ਸਿੱਧੂ ਦਾ ਧੰਨਵਾਦ ਕਰਦਿਆਂ ਡਾ. ਝੰਡ ਨੇ ਕਿਹਾ ਕਿ ਇਹ ਕੇਵਲ ਉਨ੍ਹਾਂ ਦਾ ਹੀ ਸਨਮਾਨ ਨਹੀਂ ਹੈ, ਸਗੋਂ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਪੰਜਾਬੀਅਤ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਨ੍ਹਾਂ ਖ਼ੇਤਰਾਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

 

Check Also

‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ

ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …