Breaking News
Home / ਪੰਜਾਬ / ਮਹਿਲਾ ਜਵਾਨਾਂ ਨੇ ਭਾਰਤੀ ਖੇਤਰ ‘ਚ ਦਾਖਲ ਹੋਏ ਡਰੋਨ ਨੂੰ ਹੇਠਾਂ ਸੁੱਟਿਆ

ਮਹਿਲਾ ਜਵਾਨਾਂ ਨੇ ਭਾਰਤੀ ਖੇਤਰ ‘ਚ ਦਾਖਲ ਹੋਏ ਡਰੋਨ ਨੂੰ ਹੇਠਾਂ ਸੁੱਟਿਆ

ਡਰੋਨ ਨੂੰ ਹੇਠਾਂ ਸੁੱਟਣ ਵਾਲੀਆਂ ਮਹਿਲਾ ਜਵਾਨਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਹੇਠਾਂ ਸੁੱਟ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੀਆਂ ਮਹਿਲਾ ਜਵਾਨਾਂ ਨੇ ਡਰੋਨ ‘ਤੇ ਉਸ ਸਮੇਂ ਗੋਲੀਆਂ ਦਾਗੀਆਂ ਜਦੋਂ ਇਹ ਸੋਮਵਾਰ ਰਾਤ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਇਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਬੀਐੱਸਐੱਫ ਨੂੰ ਛੇ ਰੋਟਰ ਵਾਲਾ ਮਾਨਵ ਰਹਿਤ ਏਰੀਅਲ ਵਾਹਨ ‘ਹੈਕਸਾਕਾਪਟਰ’ ਨੁਕਸਾਨੀ ਹਾਲਤ ਵਿੱਚ ਮਿਲਿਆ। ਉਸ ਨਾਲ ਬੰਨ੍ਹੀ ਇਕ ਪੌਲੀਥੀਨ ਵੀ ਮਿਲੀ ਹੈ, ਜਿਸ ਵਿਚੋਂ ਤਿੰਨ ਪੈਕੇਟ ਹੈਰੋਇਨ ਦੇ ਬਰਾਮਦ ਹੋਏ ਹਨ। ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਡਰੋਨ ਨੂੰ ਬੀਐਸਐਫ ਦੀਆਂ ਦੋ ਮਹਿਲਾ ਜਵਾਨਾਂ ਨੇ ਹੇਠਾਂ ਸੁੱਟਿਆ ਹੈ। ਡਰੋਨ ਦੀ ਆਵਾਜ਼ ਸੁਣਦਿਆਂ ਹੀ ਇਹ ਮਹਿਲਾ ਜਵਾਨ ਚੌਕਸ ਹੋ ਗਈਆਂ ਅਤੇ ਇਨ੍ਹਾਂ ਦੋਵਾਂ ਨੇ ਕਰੀਬ 25 ਰਾਊਂਡ ਫਾਇਰ ਕਰ ਦਿੱਤੇ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਚਾਈਨਾ ਮੇਡ ਦਾ ਇਹ ਡਰੋਨ ਬਰਾਮਦ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਨੂੰ ਇਨ੍ਹਾਂ ਬਹਾਦਰ ਮਹਿਲਾ ਕਾਂਸਟੇਬਲਾਂ ‘ਤੇ ਮਾਣ ਹੈ, ਜਿਨ੍ਹਾਂ ਨੇ ਆਪਣੀ ਵਧੀਆ ਨਿਸ਼ਾਨੇਬਾਜ਼ੀ ਸਦਕਾ ਸੂਝਬੂਝ ਨਾਲ ਡਰੋਨ ਨੂੰ ਹੇਠਾਂ ਸੁੱਟ ਲਿਆ। ਇਸ ਮੌਕੇ ਉਨ੍ਹਾਂ ਵਲੋਂ ਦੋਵਾਂ ਮਹਿਲਾ ਕਾਂਸਟੇਬਲਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਹ ਪਹਿਲਾ ਮੌਕਾ ਹੈ, ਜਦੋਂ ਮਹਿਲਾ ਜਵਾਨਾਂ ਨੇ ਡਰੋਨ ਨੂੰ ਹੇਠਾਂ ਸੁੱਟਣ ਵਿਚ ਸਫਲਤਾ ਹਾਸਲ ਕੀਤੀ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …