ਕਿਹਾ : ਮੁੱਖ ਮੰਤਰੀ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਹਨ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਸਾਬਤ ਹੋਏ ਹਨ।
ਇਸ ਕਰਕੇ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਆਪਣੀ ਸਾਰੀ ਵਜ਼ਾਰਤ ਲੈ ਕੇ ਗੁਜਰਾਤ ਪਹੁੰਚੇ ਹੋਏ ਹਨ ਅਤੇ ਪੰਜਾਬ ਦੀ ਜਨਤਾ ਦਾ ਹੁਣ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋਣ ਲੱਗ ਪਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਇਥੇ ਦੇ ਸਥਾਨਕ ਵਪਾਰੀ ਵੀ ਹੁਣ ਸੂਬੇ ਤੋਂ ਬਾਹਰ ਜਾਣ ਨੂੰ ਤਰਜੀਹ ਦੇਣ ਲੱਗ ਪਏ ਹਨ। ਉਹਨਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਵੱਲੋਂ ਬਹੁਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਹੁਣ ਬੀਤੇ ਦੀ ਗੱਲ ਦਿਸਦੀ ਹੈ।