Breaking News
Home / ਪੰਜਾਬ / ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕੀਤਾ ਜਾਵੇ: ਬਾਜਵਾ

ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕੀਤਾ ਜਾਵੇ: ਬਾਜਵਾ

ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਸਰਾਰੀ ਦਾ ਹੋ ਰਿਹਾ ਹੈ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ ਕਿਸੇ ਦੇਰੀ ਦੇ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕੀਤਾ ਜਾਵੇ। ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਦੋ ਵੱਖ-ਵੱਖ ਮਾਪਦੰਡ ਨਹੀਂ ਵਰਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਜਨਵਰੀ ਮਹੀਨੇ ਜਨਤਕ ਹੋਈ ਇੱਕ ਆਡੀਓ ਕਲਿੱਪ ਦੇ ਆਧਾਰ ‘ਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਰੁੱਧ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦੇ ਰਹੇ ਹਨ। ਦੂਜੇ ਪਾਸੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਸਾਹਮਣੇ ਆਉਣ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਡਾ. ਵਿਜੈ ਸਿੰਗਲਾ ਨੂੰ ਮਈ ਮਹੀਨੇ ਵਿੱਚ ਮਹਿਜ਼ ਇੱਕ ਆਡੀਓ ਕਲਿੱਪ ਦੇ ਆਧਾਰ ‘ਤੇ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।

 

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …