‘ਆਪ’ ਸਰਕਾਰ ਬਣਾਏਗੀ 521 ਮੁਹੱਲਾ ਕਲੀਨਿਕ
ਚੰਡੀਗੜ੍ਹ/ਬਿਊੁਰੋ ਨਿਊਜ਼
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ 521 ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦਾ ਦਰਜਾ ਘਟਾਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਵਾਲੀ ਹੈ। ਏਨਾ ਹੀ ਨਹੀਂ, ਇਕ ਪਾਸੇ ਸਰਕਾਰ ਲਗਾਤਾਰ ਕਰਜ਼ਾ ਚੁੱਕ ਰਹੀ ਹੈ ਅਤੇ ਦੂਜੇ ਪਾਸੇ ਹਰ ਇਕ ਮੁਹੱਲਾ ਕਲੀਨਿਕ ’ਤੇ 25-25 ਲੱਖ ਰੁਪਏ ਖਰਚ ਕਰਨ ਦੀ ਵੀ ਯੋਜਨਾ ਬਣਾ ਰਹੀ ਹੈ। ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਦਿੱਲੀ ਦੀ ਤਰਜ਼ ’ਤੇ ਮੁਹੱਲਾ ਕਲੀਨਿਕ ਬਣਾਉਣ ਦੀ ਗੱਲ ਕੀਤੀ ਸੀ। ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚ ਸ਼ੁਰੂਆਤੀ ਦਿਨਾਂ ਵਿਚ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਜਿਸ ’ਚ ਵੀ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ। ਉਸ ਸਮੇਂ ਵੀ ਜ਼ਿਆਦਾਤਰ ਮੁਹੱਲਾ ਕਲੀਨਿਕ ਪੰਜਾਬ ਦੇ ਬੰਦ ਪਏ ਸੇਵਾ ਕੇਂਦਰਾਂ ਵਿਚ ਖੋਲ੍ਹੇ ਗਏ ਸਨ। ਹੁਣ ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੁਰਾਣੇ ਹੈਲਥ ਸਿਸਟਮ ਨੂੰ ਹੀ ਨਵਾਂ ਰੂਪ ਦੇਣਾ ਚਾਹੁੰਦੀ ਹੈ, ਪਰ ਇਸਦੇ ਲਈ ਪੁਰਾਣੇ ਸਿਸਟਮ ਨੂੰ ਅਪਗਰੇਡ ਕਰਨ ਦੀ ਜਗ੍ਹਾ ਘਟਾਉਣ ਦੀ ਯੋਜਨਾ ਬਣ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 521 ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕ ਵਿਚ ਬਦਲਣ ਦੀ ਯੋਜਨਾ ਬਣਾਈ ਹੈ ਅਤੇ ਇਸ ਲਈ ਸਰਕਾਰ ਨੇ 130 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …