15 C
Toronto
Wednesday, September 17, 2025
spot_img
Homeਭਾਰਤਭਗਵੰਤ ਮਾਨ ਦਾ ਗੋਲਡੀ ਬਰਾੜ ਨੂੰ ਹਿਰਾਸਤ ’ਚ ਲੈਣ ਸਬੰਧੀ ਆਇਆ ਬਿਆਨ

ਭਗਵੰਤ ਮਾਨ ਦਾ ਗੋਲਡੀ ਬਰਾੜ ਨੂੰ ਹਿਰਾਸਤ ’ਚ ਲੈਣ ਸਬੰਧੀ ਆਇਆ ਬਿਆਨ

ਕਿਹਾ : ਕਿਹਾ ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵਲੋਂ ਡਿਟੇਨ ਕੀਤੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਗਿਆ ਹੈ ਅਤੇ ਕੈਲੀਫੋਰਨੀਆ ਪੁਲਿਸ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਮਾਨ ਵਲੋਂ ਇਹ ਵੀ ਕਿਹਾ ਗਿਆ ਕਿ ਉਸ ਨੂੰ ਬਹੁਤ ਜਲਦ ਭਾਰਤ ਲਿਆਂਦਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁਝ ਸਮਾਂ ਪਹਿਲਾਂ ਹੀ ਗੋਲਡੀ ਬਰਾੜ ਨੂੰ ਲੈ ਕੇ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਸੀ। ਗੁਜਰਾਤ ਚੋਣ ਪ੍ਰਚਾਰ ਵਿਚ ਰੁੱਝੇ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਅ ਐਂਡ ਆਰਡਰ ਦੇ ਨਾਮ ’ਤੇ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਾਂਗੇ।

 

RELATED ARTICLES
POPULAR POSTS