-10.5 C
Toronto
Monday, February 2, 2026
spot_img
Homeਪੰਜਾਬਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਬਣੇ

ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਬਣੇ

ਜੈਵੀਰ ਸ਼ੇਰਗਿੱਲ ਨੂੰ ਬਣਾਇਆ ਗਿਆ ਕੌਮੀ ਬੁਲਾਰਾ
ਚੰਡੀਗੜ੍ਹ/ਬਿਊਰੋ ਨਿਊੁਜ਼
ਕਾਂਗਰਸ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੈਵੀਰ ਸ਼ੇਰਗਿੱਲ ਨੂੰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਦੀ ਟੀਮ ਵਿਚ ਜਗ੍ਹਾ ਮਿਲ ਗਈ ਹੈ। ਕਾਂਗਰਸ ਦਾ ਬੁਲਾਰਾ ਰਹੇ ਸ਼ੇਰਗਿੱਲ ਨੂੰ ਭਾਜਪਾ ਨੇ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਇੰਚਾਰਜ ਅਰੁਣ ਸਿੰਘ ਨੇ ਇਨ੍ਹਾਂ ਨਿਯੁਕਤੀਆਂ ਸਬੰਧੀ ਜਾਣਕਾਰੀ ਦਿੱਤੀ ਹੈ।

 

RELATED ARTICLES
POPULAR POSTS