ਅਕਾਲੀ ਦਲ ’ਚ ਹੋਰ ਵਧੇਗੀ ਖਿੱਚੋਤਾਣ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਤਲਬ ਕੀਤਾ ਹੈ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਗਮੀਤ ਬਰਾੜ ਨੂੰ ਆਉਂਦੀ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਚੁਣੌਤੀ ਦਿੱਤੀ ਸੀ। ਜਗਮੀਤ ਬਰਾੜ ਨੇ ਅਕਾਲੀ ਧੜਿਆਂ ਦਰਮਿਆਨ ਏਕਤਾ ਕਰਾਉਣ ਲਈ ਆਪਣੇ ਵੱਲੋਂ ਗਠਿਤ ‘ਤਾਲਮੇਲ ਕਮੇਟੀ’ ਵਿੱਚ 13 ਨਵੇਂ ਮੈਂਬਰ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਇਸ ਕਮੇਟੀ ਵਿੱਚ 21 ਮੈਂਬਰ ਹਨ। ਇਸ ਬਾਗ਼ੀ ਅਕਾਲੀ ਆਗੂ ਨੇ ਸਮੁੱਚੇ ਪੰਜਾਬ ਵਿੱਚ ਅਕਾਲੀ ਵਰਕਰਾਂ ਦੀਆਂ ਤਾਲਮੇਲ ਮੀਟਿੰਗਾਂ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 6 ਦਸੰਬਰ ਤੋਂ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਭੁਲੱਥ ਤੋਂ ਕੀਤੀ ਜਾਵੇਗੀ। ਅਕਾਲੀ ਦਲ ਦੇ ਸੂਤਰਾਂ ਦਾ ਮੰਨਣਾ ਹੈ ਕਿ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠਲੀ ਅਨੁਸ਼ਾਸਨੀ ਕਮੇਟੀ ਜਗਮੀਤ ਬਰਾੜ ਨੂੰ ਪਾਰਟੀ ਵਿਚੋਂ ਬਾਹਰ ਕੱਢਣ ’ਤੇ ਵਿਚਾਰ ਕਰ ਰਹੀ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …