Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਮੰਗੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਜਥਾ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫ਼ੋਟੋ ਕਾਪੀ ਦਿੱਤੀ ਜਾਵੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …