Breaking News
Home / ਪੰਜਾਬ / ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ’ਤੇ ਹੋਈ ਸੁਣਵਾਈ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ’ਤੇ ਹੋਈ ਸੁਣਵਾਈ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ
ਚੰਡੀਗੜ੍ਹ/ਬਿੳੂਰੋ ਨਿੳੂਜ਼
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਦਾਇਰ ਨਿਯਮਤ ਜ਼ਮਾਨਤ ਦੀ ਅਰਜ਼ੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਵਿਚ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਇਸ ’ਤੇ ਹਾਈਕੋਰਟ ਨੇ ਮਾਮਲਾ ਅਗਲੀ ਸੁਣਵਾਈ ਤੱਕ ਰਾਖਵਾਂ ਰੱਖ ਲਿਆ ਹੈ। ਸੁੰਦਰ ਸ਼ਾਮ ਅਰੋੜਾ ’ਤੇ ਪੰਜਾਬ ਵਿਜੀਲੈਂਸ ਬਿੳੂਰੋ ਦੇ ਏਆਈਜੀ ਮਨਮੋਹਨ ਸ਼ਰਮਾ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਦਾ ਆਰੋਪ ਹੈ। ਮੌਕੇ ’ਤੇ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਅਰੋੜਾ ਜੇਲ੍ਹ ਵਿਚ ਬੰਦ ਹਨ। ਨਿਯਮਤ ਜ਼ਮਾਨਤ ਲਈ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਿੱਤੀ ਸੀ, ਜਿਸ ’ਤੇ ਅੱਜ ਸੁਣਵਾਈ ਹੋਈ ਹੈ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿੳੂਰੋ ਕਾਂਗਰਸ ਦੇ ਸਾਬਕਾ ਮੰਤਰੀਆਂ ਸਣੇ ਕੁਝ ਵਿਧਾਇਕਾਂ ਦੇ ਖਿਲਾਫ ਵੀ ਜਾਂਚ ਕਰ ਰਹੀ ਹੈ। ਇਨ੍ਹਾਂ ਵਿਚ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜ਼ੀਆਂ ਵੀ ਸ਼ਾਮਲ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …