ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ 10 ਦਸੰਬਰ ਨੂੰ ਦੁਪਹਿਰ ਇਕ ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਬਰਾੜ ਦੀ ਅਪੀਲ ’ਤੇ ਇਹ ਬੈਠਕ ਮੁਲਤਵੀ ਕੀਤੀ ਗਈ ਹੈ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਭੇਜਿਆ ਸੀ ਅਤੇ 6 ਦਸੰਬਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਜਗਮੀਤ ਸਿੰਘ ਬਰਾੜ ਦੀ ਅਪੀਲ ’ਤੇ ਇਸ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ ਅਤੇ ਹੁਣ ਜਗਮੀਤ ਸਿੰਘ ਬਰਾੜ 10 ਦਸੰਬਰ ਨੂੰ ਆਪਣਾ ਪੱਖ ਰੱਖਣਗੇ।