ਐਸਜੀਪੀਸੀ ਨੇ ਘਟਨਾ ਦੀ ਕੀਤੀ ਨਿੰਦਾ
ਜਲੰਧਰ/ਬਿੳੂਰੋ ਨਿੳੂਜ਼
ਜਲੰਧਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀਆਂ ਵਲੋਂ ਗੁਰਦੁਆਰਾ ਸਾਹਿਬ ਵਿਚ ਸਮਾਨ ਦੀ ਭੰਨਤੋੜ ਕੀਤੀ ਗਈ ਅਤੇ ਗੋਲਕ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੀ.ਸੀ. ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਗੁਰੂ ਘਰ ’ਚ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ ਦੇ ਗ੍ਰੰਥੀ ਕਰੀਬ 5 ਵਜੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨਾਂ ਨੇ ਇਕ ਦੋਸ਼ੀ ਨੂੰ ਮੌਕੇ ’ਤੇ ਕਾਬੂ ਕਰ ਲਿਆ। ਖ਼ਬਰ ਸੁਣ ਕੇ ਆਸ ਪਾਸ ਦੇ ਪਿੰਡਾਂ ਦੀਆਂ ਸੰਗਤਾਂ ਗੁਰੂ ਘਰ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਬੇਅਦਬੀ ਦੀ ਇਸ ਘਟਨਾ ਦੀ ਐਸਜੀਪੀਸੀ ਨੇ ਸਖਤ ਨਿੰਦਾ ਕੀਤੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰੂ ਕਿਹਾ ਕਿ ਉਹ ਬੇਅਦਬੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣ।