ਬ੍ਰਹਮ ਮਹਿੰਦਰਾ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਦੇ ਵੱਡੇ ਸਾਬਕਾ ਮੰਤਰੀਆਂ ਲਈ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਦੇ ਸਬੰਧ ਵਿਚ ਵੱਡੇ ਕਾਂਗਰਸੀ ਆਗੂਆਂ ’ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਕਰਨ ਵਿਚ ਜੁਟੀ ਹੋਈ ਹੈ। ਕਾਂਗਰਸ ਦੇ ਹਰ ਉਸ ਸਾਬਕਾ ਮੰਤਰੀ ਨੂੰ ਜਾਂਚ ਦੇ ਦਾਇਰੇ ਵਿਚ ਲਿਆਂਦਾ ਜਾ ਰਿਹਾ ਹੈ, ਜਿਨ੍ਹਾਂ ’ਤੇ ਭਿ੍ਰਸ਼ਟਾਚਾਰ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਵਲੋਂ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਹੁਣ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਖਿਲਾਫ ਵੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਸ਼ੁਰੂ ਹੋ ਚੁੱਕੀ ਹੈ। ਇਸ ਨਾਲ ਕਾਂਗਰਸ ਦੇ ਸਾਰੇ ਸਾਬਕਾ ਮੰਤਰੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਵਿਜੀਲੈਂਸ ਨੇ ਕੁਝ ਮੰਤਰੀਆਂ ਨੂੰ ਗਿ੍ਰਫਤਾਰ ਕੀਤਾ ਹੈ, ਇਨ੍ਹਾਂ ਵਿਚੋਂ ਕੁਝ ਜੇਲ੍ਹ ਵਿਚ ਹਨ ਅਤੇ ਕੁਝ ਜ਼ਮਾਨਤ ’ਤੇ ਬਾਹਰ ਵੀ ਆ ਚੁੱਕੇ ਹਨ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …