26.1 C
Toronto
Thursday, September 3, 2026
spot_img
Homeਪੰਜਾਬਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ’ਚ ਫੈਲੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ’ਚ ਫੈਲੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ’ਚ ਫੈਲੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾਨਸ਼ਿਆਂ ਨੂੰ ਲੈ ਸੁਪਰੀਮ ਕੋਰਟ ਵੱਲੋਂ ਦਿੱਤੀ ਸਟੇਟਮੈਂਟ ਨੂੰ ਵੀ ਦੱਸਿਆ ਸਹੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਪੰਜਾਬ ਵਿਚ ਫੈਲੇ ਨਸ਼ਿਆਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਲੰਘੇ ਕੱਲ੍ਹ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਫੈਲੇ ਨਸ਼ਿਆਂ ਨੂੰ ਲੈ ਕੇ ਦਿੱਤੀ ਗਈ ਸਟੇਟਮੈਂਟ ਨੂੰ ਵੀ ਸਹੀ ਦੱਸਿਆ। ਮਨੀਸ਼ ਤਿਵਾੜੀ ਨੇ ਕਿਹਾ ਪੰਜਾਬ ਵਿਚ ਨਿੱਤ ਦਿਨ ਵਧ ਰਹੇ ਨਸ਼ੇ ਚਿੰਤਾ ਦਾ ਵਿਸ਼ਾ ਹਨ ਅਤੇ ਪੰਜਾਬ ਅੰਦਰ ਨਸ਼ਿਆਂ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਪੰਜਾਬ ਦੀ ਜਵਾਨੀ ਹੀ ਪ੍ਰਭਾਵਿਤ ਹੀ ਨਹੀਂ ਹੋ ਰਹੀ ਸਗੋਂ ਉਨ੍ਹਾਂ ਨਾਲ ਸਬੰਧਤ ਪਰਿਵਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਤਿਵਾੜੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਅੰਦਰ ਨਸ਼ਿਆਂ ਦੀ ਵਰਤੋਂ ਬੰਦ ਨਹੀਂ ਹੰੁਦੀ, ਉਦੋਂ ਤੱਕ ਸਪਲਾਈ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੈ, ਕਿਉਂਕਿ ਜਦੋਂ ਤੱਕ ਮੰਗ ਹੈ ਉਦੋਂ ਤੱਕ ਸਪਲਾਈ ਵੀ ਚਲਦੀ ਰਹੀ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੈਂਪ ਲਗਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ। ਧਿਆਨ ਰਹੇ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਪੰਜਾਬ ’ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ’ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੰਜਾਬ ’ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਇਕ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਸਿਰਫ ਐਫ.ਆਈ.ਆਰ. ਦਰਜ ਕਰਦੀ ਹੈ ਰਹੀ ਹੈ ਪ੍ਰੰਤੂ ਨਸ਼ਿਆਂ ਨੂੰ ਰੋਕਣ ਲਈ ਕੋਈ ਗੰਭੀਰ ਕਦਮ ਨਹੀਂ ਚੁੱਕ ਰਹੀ।

 

RELATED ARTICLES
POPULAR POSTS