ਪੱਤਰਕਾਰ ਖੁਦਕੁਸ਼ੀ ਮਾਮਲੇ ’ਚ ਆਰੋਪੀ ਹੈ ਹਰਦਿਆਲ ਕੰਬੋਜ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਰਾਜਪੁਰਾ ਦੇ ਪੱਤਰਕਾਰ ਨੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ ਕੰਬੋਜ ’ਤੇ ਵੱਡੇ ਆਰੋਪ ਲਗਾਏ ਸਨ। ਪੱਤਰਕਾਰ ਨੇ ਨਾ ਸਿਰਫ਼ ਸੁਸਾਈਡ ਨੋਟ ਲਿਖਿਆ ਬਲਕਿ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ, ਜਿਸ ਵਿਚ ਉਸ ਨੇ ਹਰਦਿਆਲ ਕੰਬੋਜ ਅਤੇ ਉਸ ਦੇ ਪੁੱਤਰ ਨਿਰਭੈ ਸਿੰਘ ਉਰਫ਼ ਮਿਲਟੀ ਕੰਬੋਜ ’ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਆਰੋਪ ਲਗਾਏ ਸਨ। ਰਾਜਪੁਰਾ ਪੁਲਿਸ ਨੇ ਪੱਤਰਕਾਰ ਦੀ ਪਤਨੀ ਦੇ ਬਿਆਨਾਂ ’ਤੇ ਆਰੋਪੀਆਂ ਖਿਲਾਫ਼ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਸੂਸਾਈਡ ਨੋਟ ਅਤੇ ਵੀਡੀਓ ਨੂੰ ਵੀ ਕਬਜ਼ੇ ਵਿਚ ਲੈ ਲਿਆ ਸੀ। ਪੱਤਰਕਾਰ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੀ ਪਤਨੀ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰ ਰਹੀ ਹੈ। ਇਸ ਤੋਂ ਬਾਅਦ ਕੰਬੋਜ ਨੇ ਸਥਾਨਕ ਅਦਾਲਤ ’ਚ ਅੰਤਿ੍ਰਮ ਜ਼ਮਾਨਤ ਲਈ ਪਟੀਸ਼ਨ ਪਾਈ ਸੀ ਪ੍ਰੰਤੂ ਅਦਾਲਤ ਵੱਲੋਂ ਰਾਹਤ ਨਾ ਮਿਲਣ ਦੇ ਬਾਵਜੂਦ ਕੰਬੋਜ ਨਾ ਪੁਲਿਸ ਸਾਹਮਣੇ ਅਤੇ ਨਾ ਹੀ ਅਦਾਲਤ ’ਚ ਪੇਸ਼ ਹੋਏ। ਹਰਦਿਆਲ ਸਿੰਘ ਕੰਬੋਜ ਉਦੋਂ ਤੋਂ ਹੀ ਫਰਾਰ ਚੱਲ ਰਹੇ ਹਨ ਅਤੇ ਉਸ ਦੀ ਗਿ੍ਰਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜਣ ਦੀ ਤਾਕ ਵਿਚ ਹੈ, ਜਿਸ ਦੇ ਚਲਦਿਆਂ ਪੁਲਿਸ ਨੇ ਕੰਬੋਜ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …