Breaking News
Home / ਪੰਜਾਬ / ਜਗਮੀਤ ਬਰਾੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਜਗਮੀਤ ਬਰਾੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਿਹਾ : ਸ਼ੋ੍ਰਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਹਮੇਸ਼ਾ ਕਰਦਾ ਰਹਾਂਗਾ ਕੰਮ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਗਮੀਤ ਬਰਾੜ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਉਨ੍ਹਾਂ ਇਕ ਮੰਗ ਪੱਤਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਅਕਾਲੀ ਦਲ ਦੇ ਇਕ ਨਿਮਾਣੇ ਵਰਕਰ ਵਾਂਗ ਹਮੇਸ਼ਾ ਕੰਮ ਕਰਦੇ ਰਹਿਣਗੇ। ਉਧਰ ਸ਼ੋ੍ਰਮਣੀ ਅਕਾਲੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੀ ਜਗਮੀਤ ਬਰਾੜ ਨੂੰ ਭਲਕੇ 7 ਦਸੰਬਰ ਨੂੰ ਪਾਰਟੀ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਰੱਖਣ ਲਈ ਕਿਹਾ ਗਿਆ ਸੀ ਪ੍ਰੰਤੂ ਕੁੱਝ ਕਾਰਨਾਂ ਚਲਦਿਆਂ ਉਨ੍ਹਾਂ ਭਲਕੇ 7 ਦਸੰਬਰ ਨੂੰ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ 10 ਦਸੰਬਰ ਨੂੰ ਜਗਮੀਤ ਬਰਾੜ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਧਿਆਨ ਰਹੇ ਕਿ ਅਕਾਲੀ ਦਲ ਵੱਲੋਂ ਐਲਾਨੇ ਗਏ ਜਥੇਬੰਦਕ ਢਾਂਚੇ ਵਿਚ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਜਗਮੀਤ ਬਰਾੜ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 7 ਦਸੰਬਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …