ਭਾਰਤੀ ਸੰਵਿਧਾਨ ਦੇ ਨਿਰਮਾਤਾ ਹਨ ਡਾ. ਬੀ ਆਰ ਅੰਬੇਦਕਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅੱਜ 67ਵੀਂ ਬਰਸੀ ਹੈ। ਡਾ. ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਅਤੇ ਉਨ੍ਹਾਂ ਆਪਣੀ ਸਾਰੀ ਉਮਰ ਦਲਿਤਾਂ ਦੇ ਉਥਾਨ ਲਈ ਸੰਘਰਸ਼ ਕੀਤਾ। ਡਾ. ਬੀ ਆਰ ਅੰਬੇਦਕਰ ਨੂੰ ਭਾਰਤੀ ਸੰਵਿਧਾਨ ਦਾ ਥੰਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਬਰਸੀ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਸੋਨੀਆ ਗਾਂਧੀ ਵੱਲੋਂ ਸੰਸਦ ਭਵਨ ਵਿਚ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੇ ਵੀ ਲਖਨਊ ਵਿਖੇ ਡਾ. ਬੀ ਆਰ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਡਾ. ਬੀ ਆਰ ਅੰਬੇਦਕਰ ਨੇ ਹਰ ਭਾਰਤੀ ਵਰਗ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਸੰਵਿਧਾਨ ਲਿਖਿਆ ਸੀ ਪ੍ਰੰਤੂ ਸਮੇਂ-ਸਮੇਂ ਅਨੁਸਾਰ ਭਾਰਤੀ ਸਿਆਸਤਦਾਨਾਂ ਵੱਲੋਂ ਭਾਰਤੀ ਸੰਵਿਧਾਨ ਵਿਚ ਕਾਫ਼ੀ ਤਬਦੀਲੀਆਂ ਕੀਤੀਆਂ ਜਾ ਚੁੱਕੀਆਂ ਹਨ।