Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਕਿਹਾ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਜਿਸ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਭਾਰਤ ਸਰਕਾਰ ਵੱਲੋਂ ਐਲਾਨੇ ਗਏ ‘ਵੀਰ ਬਾਲ ਦਿਵਸ’ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ’ਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਨਿਆ ਗਿਆ ਹੈ, ਪ੍ਰੰਤੂ ਇਹ ਨਾਮ ਸਿੱਖ ਸਿਧਾਤਾਂ ਦੇ ਅਨੁਸਾਰ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਸ ਐਲਾਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਵਲੋਂ ਭਾਰਤ ਸਰਕਾਰ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਦਾ ਨਾਮ ਸੁਝਾਇਆ ਗਿਆ ਹੈ। ਐਡਵੋਕੇਟ ਧਾਮੀ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ ਅਤੇ ਭਾਰਤ ਸਰਕਾਰ ਨੋਟੀਫਿਕੇਸ਼ਨ ਵਿਚ ਸੋਧ ਕਰਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਨਹੀਂ ਬਲਕਿ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦਾ ਐਲਾਨ ਕਰੇ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …