Breaking News
Home / ਖੇਡਾਂ / ਵੇਟਲਿਫਟਰ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ

ਵੇਟਲਿਫਟਰ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ

ਕੋਲੰਬੀਆ ’ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਮਗਾ
ਬੇਗੋਟਾ/ਬਿਊਰੋ ਨਿਊਜ਼ : ਭਾਰਤੀ ਵੇਟਲਿਫਟਰ ਮੀਰਾ ਬਾਈ ਚਾਨੂ ਨੇ ਕੋਲੰਬੀਆ ’ਚ ਚੱਲ ਰਹੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਗੁੱਟ ਦੀ ਸੱਟ ਕਾਰਨ ਮੀਰਾਬਾਈ ਚਾਨੂ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ, ਪ੍ਰੰਤੂ ਫਿਰ ਵੀ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ 200 ਕਿਲੋਗ੍ਰਾਮ ਭਾਰ ਚੁੱਕ ਕੇ ਚਾਨੂੰ ਚਾਂਦੀ ਦਾ ਤਮਗਾ ਜਿੱਤਣ ਵਿਚ ਕਾਮਯਾਬ ਰਹੀ। ਟੋਕੀਓ ਉਲੰਪਿਕ ਵਿਚ ਚਾਂਦੀ ਤਮਗਾ ਜਿੱਤਣ ਵਾਲੀ ਮੀਰਾਬਾਈ ਚਾਨੂ ਨੇ ਕੋਲੰਬੀਆ ’ਚ ਚੱਲ ਰਹੀ ਚੈਂਪੀਅਨਸ਼ਿਪ ਦੌਰਾਨ 49 ਕਿਲੋ ਭਾਰ ਵਰਗ ਦੇ ਸਨੈਚ ਵਿਚ 87 ਕਿਲੋਗ੍ਰਾਮ ਜਦਕਿ ਕਲੀਨ ਐਂਡ ਜਰਕ ਵਿਚ 113 ਕਿਲੋਗ੍ਰਾਮ ਭਾਰ ਚੁੱਕਿਆ। ਉਧਰ ਚੀਨ ਦੀ ਜਿਆਂਗ ਹੁਈਹੁਆ ਨੇ ਕੁੱਲ 206 ਕਿਲੋਗ੍ਰਾਮ ਭਾਰ ਚੁੱਕ ਦੇ ਸੋਨ ਤਮਗਾ ਜਿੱਤਿਆ। ਜਿਆਂਗ ਨੇ ਸਨੈਚ ਵਿਚ 93 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿਚ 113 ਕਿਲੋਗ੍ਰਾਮ ਭਾਰ ਚੁੱਕਿਆ ਜਦਕਿ ਟੋਕੀਓ ਉਲੰਪਿਕ ਚੈਂਪੀਅਨ ਹੋਊ ਜਿਹੁਆ ਨੇ ਕੁੱਲ 198 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੇ ਦਾ ਤਮਗਾ ਜਿੱਤਿਆ।

 

Check Also

ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …