Breaking News
Home / ਪੰਜਾਬ / ਪੰਜਾਬ ’ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਪੰਜਾਬ ’ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਪੁਲਿਸ ਹੋਈ ਸਤਰਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਵਿਆਹਾਂ ਦੇ ਸੀਜ਼ਨ ਦੇ ਨਾਲ-ਨਾਲ ਹਲਕੀ-ਹਲਕੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਧੁੰਦ ਅਤੇ ਸ਼ਰਾਬ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਦੇ ਸਾਰੇ ਮੈਰੇਜ ਪੈਲੇਸਾਂ ਦੇ ਬਾਹਰ ਪੁਲਿਸ ਨਾਕੇ ਲਗਾਏ ਜਾਣ, ਤਾਂ ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਉਥੇ ਹੀ ਰੋਕਿਆ ਜਾ ਸਕੇ ਅਤੇ ਮੌਕੇ ’ਤੇ ਹੀ ਐਲਕੋ ਸੈਂਸਰ ਨਾਲ ਬ੍ਰੈਥ ਟੈਸਟ ਕਰਕੇ ਉਨ੍ਹਾਂ ਦਾ ਉਥੇ ਹੀ ਚਲਾਨ ਕੀਤਾ ਜਾਵੇ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬੀ ਜੇਕਰ ਵਿਆਹ ਅਟੈਂਡ ਕਰਨ ਤੋਂ ਬਾਅਦ ਸੁਰੱਖਿਅਤ ਘਰ ਵਾਪਸ ਪਰਤਣਾ ਚਾਹੁੰਦੇ ਹਨ ਤਾਂ ਉਹ ਸ਼ਰਾਬ ਦਾ ਸੇਵਨ ਨਾ ਕਰਨ ਪ੍ਰੰਤੂ ਜੇਕਰ ਉਨ੍ਹਾਂ ਸ਼ਰਾਬ ਪੀਤੀ ਹੈ ਤਾਂ ਉਹ ਡਰਾਈਵਿੰਗ ਨਾ ਕਰਨ। ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਨੂੰ ਹੁਣ 6 ਮਹੀਨੇ ਦੀ ਕੈਦ ਜਾਂ 10 ਹਜ਼ਾਰ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ ਅਤੇ ਦੂਜੀ ਵਾਰ ਫੜੇ ਜਾਣ ’ਤੇ 2 ਸਾਲ ਦੀ ਜੇਲ੍ਹ ਜਾਂ 15 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਵੀ ਸਮੁੱਚੀ ਪੰਜਾਬ ਪੁਲਿਸ ਨੂੰ ਸੜਕ ਹਾਦਸਿਆਂ ’ਚ ਕਮੀ ਲਿਆਉਣ ਲਈ ਪ੍ਰਬੰਧ ਕਰਨ ਲਈ ਕਿਹਾ ਹੈ।

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …