Breaking News
Home / ਪੰਜਾਬ / ਆਮ ਆਦਮੀ ਪਾਰਟੀ ਹਿਮਾਚਲ ’ਚ ਖਾਤਾ ਵੀ ਨਹੀਂ ਖੋਲ੍ਹ ਸਕੀ

ਆਮ ਆਦਮੀ ਪਾਰਟੀ ਹਿਮਾਚਲ ’ਚ ਖਾਤਾ ਵੀ ਨਹੀਂ ਖੋਲ੍ਹ ਸਕੀ

ਪੰਜਾਬ ਦੀ ‘ਆਪ’ ਲੀਡਰਸ਼ਿਪ ਨੇ ਹਿਮਾਚਲ ’ਚ ਵੀ ਲਗਾਇਆ ਸੀ ਪੂਰਾ ਜ਼ੋਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਆ ਗਏ ਹਨ ਅਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ ਅਤੇ ਭਾਜਪਾ ਦੂਜੇ ਸਥਾਨ ’ਤੇ ਰਹੀ ਹੈ। ਆਮ ਆਦਮੀ ਪਾਰਟੀ ਨੇ ਵੀ ਹਿਮਾਚਲ ਪ੍ਰਦੇਸ਼ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਸੀ ਅਤੇ ਅੱਜ ਆਏ ਚੋਣ ਨਤੀਜਿਆਂ ਮੁਤਾਬਕ ‘ਆਪ’ ਨੂੰ ਕੋਈ ਵੀ ਸੀਟ ਨਹੀਂ ਮਿਲੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਸਮੁੱਚੀ ‘ਆਪ’ ਲੀਡਰਸ਼ਿਪ ਨੇ ਹਿਮਾਚਲ ਵਿਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਵੀ ਕੀਤੇ ਸਨ। ਇਸ ਦੌਰਾਨ ਮੀਡੀਆ ਵਿਚ ਇਹ ਵੀ ਰਿਪੋਰਟਾਂ ਵੀ ਆਈਆਂ ਕਿ ਅਰਵਿੰਦ ਕੇਜਰੀਵਾਲ ਨਾਲ ਹਿਮਾਚਲ ਵਿਚ ਪੰਜਾਬ ਦੀ ਸਕਿਉਰਿਟੀ ਦੇਖੀ ਗਈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ’ਤੇ ਸਵਾਲ ਵੀ ਚੁੱਕੇ ਸਨ। ਜੇਕਰ ਹੁਣ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਚੋਣਾਂ ਅਤੇ ਦਿੱਲੀ ਨਗਰ ਨਿਗਮ ਚੋਣਾਂ ਵੱਲ ਧਿਆਨ ਮਾਰੀਏ ਤਾਂ ਗੁਜਰਾਤ ਵਿਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਇਸੇ ਤਰ੍ਹਾਂ ਦਿੱਲੀ ਨਗਰ ਨਿਗਮ ਚੋਣਾਂ ਦੇ ਲੰਘੇ ਕੱਲ੍ਹ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਸੀ।

 

 

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …