ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਦਾ ਮਿਲਿਆ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੌਰਾਨ ਬੇਸ਼ੱਕ ਆਮ ਆਦਮੀ ਪਾਰਟੀ ਨੂੰ ਕੋਈ ਬਹੁਤੀ ਸਫਲਤਾ ਹਾਸਲ ਨਹੀਂ ਹੋਈ। ਪ੍ਰੰਤੂ ਇਨ੍ਹਾਂ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਦਾ ਦਰਜਾ ਜ਼ਰੂਰ ਮਿਲ ਗਿਆ ਹੈ। ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੇ 5 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ ਜੇਕਰ ਵੋਟ ਪ੍ਰਤੀਸ਼ਤ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ 12.89 ਫੀਸਦੀ ਵੋਟ ਮਿਲੇ ਜਦਕਿ ਹਿਮਾਚਲ ਪ੍ਰਦੇਸ਼ ਵਿਚ ਆਮ ਆਦਮੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਦੂਜੇ ਪਾਸੇ ਕੌਮੀ ਰਾਜਧਾਨੀ ਨਵੀਂ ਦਿੱਲੀ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਕੰਮ ਕਰ ਰਹੀਆਂ ਹਨ। ਉਧਰ ਲੰਘੇ ਦਿਨੀਂ ਦਿੱਲੀ ਨਗਰ ਨਿਗਮ ਲਈ ਹੋਈਆਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਦਿਆਂ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ।