ਜਿੱਤ ਤੋਂ ਬਾਅਦ ਕਾਂਗਰਸ ਨੂੰ ਖਰੀਦੋ-ਫਰੋਖਤ ਦਾ ਸਤਾਉਣ ਲੱਗਾ ਡਰ
ਸ਼ਿਮਲਾ/ਬਿਊਰੋ ਨਿਊਜ਼ : 68 ਸੀਟਾਂ ਵਾਲੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਤਾਜਾ ਚੋਣ ਨਤੀਜਿਆਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ 39 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ ਅਤੇ ਕਾਂਗਰਸ ਪਾਰਟੀ ਨੇ ਸਰਕਾਰ ਬਣਾਉਣ ਲਈ ਪੂਰਨ ਬਹੁਮਤ ਵੀ ਹਾਸਲ ਕਰ ਲਿਆ ਹੈ। ਹਿਮਾਚਲ ਕਾਂਗਰਸ ਵੱਲੋਂ ਜਿੱਤ ਚੁੱਕੇ ਸਾਰੇ ਵਿਧਾਇਕਾਂ ਨੂੰ ਪਾਰਟੀ ਦਫ਼ਤਰ ਵਿਖੇ ਬੁੁਲਾਇਆ ਗਿਆ ਹੈ, ਜਿੱਥੋਂ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਚੰਡੀਗੜ੍ਹ ਲੈ ਕੇ ਜਾਣ ਦੀ ਤਿਆਰੀ ਹੈ, ਤਾਂ ਜੋ ਇਨ੍ਹਾਂ ਵਿਧਾਇਕਾਂ ਨੂੰ ਭਾਜਪਾ ਦੇ ਸੰਪਰਕ ਤੋਂ ਦੂਰ ਰੱਖਿਆ ਜਾ ਸਕੇ। ਕਿਉਂਕਿ ਹੁਣ ਜਿੱਤ ਤੋਂ ਬਾਅਦ ਹਿਮਾਚਲ ਕਾਂਗਰਸ ਆਪਣੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਡਰ ਸਤਾਉਣ ਲੱਗਿਆ ਹੈ। ਖਬਰ ਇਹ ਵੀ ਮਿਲੀ ਹੈ ਕਿ ਇਨ੍ਹਾਂ ਵਿਧਾਇਕਾਂ ਨੂੰ ਛੱਤੀਸਗੜ੍ਹ ਜਾਂ ਰਾਜਸਥਾਨ ਭੇਜਿਆ ਜਾ ਸਕਦਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਵਿਕਰਮਾਦਿੱਤਿਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਗੜਬੜ ਪਾਰਟੀ ਹੈ ਜਿਸ ਦੇ ਚਲਦਿਆਂ ਸਾਨੂੰ ਚੌਕਸ ਰਹਿਣਾ ਪਵੇਗਾ।