Breaking News
Home / ਪੰਜਾਬ / ਸ਼ਹੀਦ ਮਨਦੀਪ ਸਿੰਘ ਨੂੰ ਪੰਜਾਬ ਸਰਕਾਰ ਅਤੇ ਐਚਡੀਐਫਸੀ ਦੇਣਗੇ ਇਕ-ਇਕ ਕਰੋੜ ਰੁਪਏ 

ਸ਼ਹੀਦ ਮਨਦੀਪ ਸਿੰਘ ਨੂੰ ਪੰਜਾਬ ਸਰਕਾਰ ਅਤੇ ਐਚਡੀਐਫਸੀ ਦੇਣਗੇ ਇਕ-ਇਕ ਕਰੋੜ ਰੁਪਏ 

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਜਲੰਧਰ ਜ਼ਿਲ੍ਹੇ ਦੇ ਨਕੋਦਰ ’ਚ ਇਕ ਕੱਪੜਾ ਵਪਾਰੀ ਦਾ 30 ਲੱਖ ਰੁਪਏ ਫਿਰੌਤੀ ਨਾ ਦੇਣ ਕਾਰਨ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਜਲੰਧਰ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਾਧੂ ਗਰੇਸ਼ੀਆ ਅਦਾਇਗੀ ਕਰੇਗੀ। ਇਸ ਤੋਂ ਇਲਾਵਾ ਐਚ ਡੀ ਐਫ ਸੀ ਬੈਂਕ ਵੱਲੋਂ ਵੀ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਹੋਰ ਬੀਮਾ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ।

 

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …