Breaking News
Home / ਭਾਰਤ / ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਕਾਂਗਰਸ ਨੇ ਅੱਗ ਲਗਾਉਣ ਨੌਜਵਾਨਾਂ ਨੂੰ ਦੱਸਿਆ ਭਾਜਪਾ ਸਮਰਥਕ
ਕੋਟਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ ਰਾਜਸਥਾਨ ਵਿਚ ਚੌਥਾ ਦਿਨ ਹੈ। ਰਾਜਸਥਾਨ ਦੇ ਕੋਟਾ ਵਿਖੇ ਪਹੁੰਚੀ ਭਾਰਤ ਜੋੜੋ ਯਾਤਰਾ ਦੌਰਾਨ ਅੱਜ ਇਕ ਨੌਜਵਾਨ ਨੇ ਖੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਨੇ ਆਪਣੀ ਵਰਦੀ ਉਤਾਰ ਕੇ ਨੌਜਵਾਨ ਦੀ ਅੱਗ ਬੁਝਾਈ। ਅੱਗ ਲਗਾਉਣ ਵਾਲਾ ਨੌਜਵਾਨ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਨਾਰਾਜ਼ ਚੱਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਨੇ ਅੱਗ ਲਗਾਉਣ ਵਾਲੇ ਨੌਜਵਾਨ ਨੂੰ ਭਾਜਪਾ ਸਮਰਥਕ ਦੱਸਿਆ ਹੈ। ਇਸ ਤੋਂ ਪਹਿਲਾਂ ਕੋਟਾ ’ਚ ਭਾਰੀ ਭੀੜ ਦੇ ਕਾਰਨ ਕਈ ਵਾਰ ਹਫੜਾ-ਦਫੜੀ ਵਾਲੀ ਸਥਿਤੀ ਵੀ ਨਜ਼ਰ ਆਈ ਅਤੇ ਲੋਕ ਰਾਹੁਲ ਗਾਂਧੀ ਦੇ ਸੁਰੱਖਿਆ ਘੇਰੇ ਨੂੰ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਏ ਸਨ। ਇਸੇ ਦੌਰਾਨ ਰਾਹੁਲ ਗਾਂਧੀ ਕੋਚਿੰਗ ਲਈ ਜਾ ਰਹੇ ਵਿਦਿਆਰਥੀਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ, ਵਿਦਿਆਰਥੀਆਂ ਨੂੰ ਰਾਹੁਲ ਗਾਂਧੀ ਨੇ ਦੇਸ਼ ਦਾ ਭਵਿੱਖ ਦੱਸਿਆ। ਅੱਜ ਦੀ ਯਾਤਰਾ ਤੋਂ ਬਾਅਦ ਸੋਨੀਆ ਗਾਂਧੀ ਵੀ ਰਾਹੁਲ ਨੂੰ ਮਿਲਣਗੇ, ਜਿਸ ਦੇ ਲਈ ਉਹ ਰਣਥੰਭੌਰ ਪਹੁੰਚ ਚੁੱਕੇ ਹਨ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …