9.4 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਦਿੱਲੀ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਹਰਾਇਆ

ਦਿੱਲੀ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਹਰਾਇਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਨਗਰ ਨਿਗਮ ਵਿੱਚ ਭਾਜਪਾ ਦੀ 15 ਸਾਲ ਦੀ ਸੱਤਾ ਨੂੰ ਖਤਮ ਕਰਦੇ ਹੋਏ ਕੁੱਲ 250 ਵਾਰਡਾਂ ਵਿੱਚੋਂ 134 ਵਿੱਚ ਜਿੱਤ ਦੇ ਝੰਡੇ ਗੱਡੇ ਹਨ। ਭਾਜਪਾ ਨੂੰ 104 ਵਾਰਡਾਂ ਵਿੱਚ ਜਿੱਤ ਮਿਲੀ ਹੈ ਤੇ ਕਾਂਗਰਸ ਸਿਰਫ਼ 9 ਵਾਰਡਾਂ ‘ਚ ਸਿਮਟ ਕੇ ਰਹਿ ਗਈ ਹੈ ਜਦੋਂ ਕਿ 3 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਤੋਂ ਸ਼ਕੀਲਾ ਬੇਗ਼ਮ ਵੀ ਸ਼ਾਮਲ ਹੈ। ਨਿਗਮ ਚੋਣਾਂ ਲਈ 42 ਕੇਂਦਰਾਂ ਵਿੱਚ ਹੋਈ ਗਿਣਤੀ ਦੌਰਾਨ ‘ਆਪ’ ਨੇ ਬਹੁਮਤ ਲਈ ਲੋੜੀਂਦਾ 126 ਦਾ ਅੰਕੜਾ ਪਾਰ ਕਰ ਲਿਆ ਹੈ। ਚੋਣ ਸਰਵੇਖਣਾਂ ਵਿੱਚ ਦਿੱਲੀ ਐੱਮਸੀਡੀ ਚੋਣਾਂ ‘ਚ ਭਾਜਪਾ ਨੂੰ ਵੱਡੀ ਹਾਰ ਮਿਲਣ ਦੀ ਸੰਭਾਵਨਾ ਜਤਾਈ ਗਈ ਸੀ, ਪਰ ਭਗਵਾਂ ਪਾਰਟੀ 104 ਵਾਰਡਾਂ ‘ਤੇ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੀ। ਐੱਮਸੀਡੀ ਚੋਣਾਂ ਵਿੱਚ 50.48 ਫੀਸਦੀ ਵੋਟਿੰਗ ਹੋਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਦਿੱਲੀ ਨਗਰ ਨਿਗਮ ਦੇ ਮੁੜ ਏਕੀਕਰਨ ਤੋਂ ਬਾਅਦ ਇਹ ਪਹਿਲੀ ਚੋਣ ਸੀ। ਪੰਜ ਸਾਲ ਪਹਿਲਾਂ ਭਾਜਪਾ ਨੇ 270 ਮਿਉਂਸਿਪਲ ਵਾਰਡਾਂ ਵਿੱਚੋਂ 181 ਜਿੱਤੇ ਸਨ, ਜਦੋਂ ਕਿ ‘ਆਪ’ ਦੇ ਹਿੱਸੇ 48 ਵਾਰਡ ਆਏ ਸਨ। ਕਾਂਗਰਸ ਉਦੋਂ 30 ਵਾਰਡਾਂ ਨਾਲ ਤੀਜੇ ਸਥਾਨ ‘ਤੇ ਰਹੀ ਸੀ। ਸਰਕਾਰ ਮਗਰੋਂ ਹੁਣ ਨਗਰ ਨਿਗਮ ਦੀ ਕਮਾਨ ਸੰਭਾਲਣ ਜਾ ਰਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਨਤੀਜਿਆਂ ਮਗਰੋਂ ਪਾਰਟੀ ਹੈੱਡਕੁਆਟਰ ਦੀ ਛੱਤ ਤੋਂ ‘ਆਪ’ ਕਾਰਕੁਨਾਂ ਤੇ ਆਗੂਆਂ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਭਾਜਪਾ ਤੇ ਕੇਂਦਰ ਸਰਕਾਰ ਖ਼ਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਠੀਕ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

 

RELATED ARTICLES
POPULAR POSTS