Breaking News
Home / ਭਾਰਤ / ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਣੇ ਹੋਰਨਾਂ ਆਗੂਆਂ ਵੱਲੋਂ ਡਾ. ਬੀ ਆਰ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਣੇ ਹੋਰਨਾਂ ਆਗੂਆਂ ਵੱਲੋਂ ਡਾ. ਬੀ ਆਰ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਡਾ. ਅੰਬੇਡਕਰ ਦੇ ਸੰਘਰਸ਼ ਨੇ ਲੱਖਾਂ ਲੋਕਾਂ ਦੀਆਂ ਉਮੀਦਾਂ ਜਗਾਈਆਂ: ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਵਿਧਾਨ ਨਿਰਮਾਤਾ ਬੀ ਆਰ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਨੇ ਲੱਖਾਂ ਲੋਕਾਂ ਨੂੰ ਉਮੀਦ ਦਿੱਤੀ। ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸੰਸਦੀ ਕੰਪਲੈਕਸ ਵਿੱਚ ਡਾ. ਅੰਬੇਡਕਰ ਦੀ ਤਸਵੀਰ ‘ਤੇ ਫੁੱਲ੍ਹ ਚੜ੍ਹਾਏ। ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਵੀ ਸੰਸਦ ਵਿੱਚ ਡਾਕਟਰ ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ”ਮਹਾਪ੍ਰੀਨਿਰਵਾਣ ਦਿਵਸ ‘ਤੇ, ਮੈਂ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਰਾਸ਼ਟਰ ਸੇਵਾ ਨੂੰ ਚੇਤੇ ਕਰਦਾ ਹਾਂ। ਉਨ੍ਹਾਂ ਦੇ ਸੰਘਰਸ਼ ਨੇ ਲੱਖਾਂ ਲੋਕਾਂ ਨੂੰ ਉਮੀਦ ਦਿੱਤੀ ਅਤੇ ਭਾਰਤ ਨੂੰ ਇੰਨਾ ਵਿਆਪਕ ਸੰਵਿਧਾਨ ਦੇਣ ਲਈ ਕੀਤੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ” ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ, ”ਡਾ. ਭੀਮ ਰਾਓ ਅੰਬੇਡਕਰ ਦੇ ਮਹਾਪ੍ਰੀਨਿਰਵਾਣ ਦਿਵਸ ‘ਤੇ, ਇਹ ਸਮਾਂ ਆਜ਼ਾਦੀ, ਸਮਾਨਤਾ, ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਦੀ ਤਸਦੀਕ ਕਰਨ ਦਾ ਹੈ ਜਿਸ ਦੇ ਉਹ ਸੱਚੇ ਹਮਾਇਤੀ ਸਨ।” ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਜ਼ਰਤਗੰਜ ਇਲਾਕੇ ਵਿੱਚ ਅੰਬੇਡਕਰ ਦੇ ਬੁੱਤ ‘ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਂ ‘ਤੇ ਵਿਸ਼ਾਲ ਸਭਿਆਚਾਰਕ ਕੇਂਦਰ ਤੇ ਯਾਦਗਾਰ ਬਣਾਏਗੀ।
ਬਹੁਜਨ ਸਮਾਜ ਪਾਰਟੀ ਪ੍ਰਮੁੱਖ ਮਾਇਆਵਤੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਲੋਕ ਭਲਾਈ ਲਈ ਸੰਵਿਧਾਨ ਦੇ ਆਦਰਸ਼ਾਂ ਨੂੰ ਜ਼ਮੀਨੀ ਹਕੀਕਤ ਵਿੱਚ ਬਦਲਣ ਵਿੱਚ ਦੇਸ਼ ਦੀਆਂ ਸਰਕਾਰਾਂ ਦੀ ਅਸਫਲਤਾ ਦੁਖਦਾਈ ਅਤੇ ਚਿੰਤਾਜਨਕ ਹੈ।

 

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …