10.2 C
Toronto
Wednesday, October 15, 2025
spot_img
Homeਜੀ.ਟੀ.ਏ. ਨਿਊਜ਼ਉਨਟਾਰੀਓ 'ਚ ਪੰਜਾਬਣ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ

ਉਨਟਾਰੀਓ ‘ਚ ਪੰਜਾਬਣ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ਸੂਬੇ ‘ਚ ਇਕ ਪੰਜਾਬਣ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀਲ ਖੇਤਰੀ ਪੁਲਿਸ ਵਲੋਂ ਜਾਰੀ ਬਿਆਨ ਅਨੁਸਾਰ ਉਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ‘ਚ ਸਨਿਚਰਵਾਰ ਰਾਤ ਨੂੰ ਅਣਪਛਾਤੇ ਵਿਅਕਤੀਆਂ ਦੀ ਗੋਲੀ ਨਾਲ ਜਾਨ ਗੁਆਉਣ ਵਾਲੀ ਪੀੜਤਾ ਦੀ ਪਛਾਣ ਪਵਨਪ੍ਰੀਤ ਕੌਰ (21) ਵਾਸੀ ਬਰੈਂਪਟਨ ਵਜੋਂ ਹੋਈ ਹੈ। ਸਥਾਨਕ ਮੀਡੀਆ ਅਨੁਸਾਰ ਪਵਨਪ੍ਰੀਤ ਨੂੰ ਇਕ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰੀ ਗਈ। ਪੁਲਿਸ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਬਾਰੇ ਪਤਾ ਲੱਗਾ ਸੀ ਤੇ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜ਼ਖਮੀ ਮਹਿਲਾ ਦਾ ਪਤਾ ਲਗਾਇਆ ਅਤੇ ਉਸ ਨੂੰ ਬਚਾਉਣ ਦੇ ਉਪਰਾਲੇ ਕੀਤੇ ਗਏ, ਪਰ ਉਹ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਈ। ਪੁਲਿਸ ਨੂੰ ਇਹ ਮਿੱਥ ਕੇ ਕੀਤੀ ਹੱਤਿਆ ਦਾ ਮਾਮਲਾ ਲੱਗਦਾ ਹੈ। ਡਿਊਟੀ ਇੰਸਪੈਕਟਰ ਟਿਮ ਨਾਗਟੇਗਾਲ ਨੇ ਦੱਸਿਆ ਕਿ ਪਵਨਪ੍ਰੀਤ ਨੂੰ ਘਟਨਾ ਸਥਾਨ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਦੱਸਣ ਦੇ ਯੋਗ ਨਹੀਂ ਕਿ ਦੋਸ਼ੀ ਮਰਦ ਸੀ ਜਾਂ ਔਰਤ ਅਤੇ ਘਟਨਾ ਸਥਾਨ ਤੋਂ ਕਾਲੇ ਕੱਪੜੇ ਪਹਿਨੀ ਦੋਸ਼ੀ ਦੌੜਦਾ ਵੇਖਿਆ ਗਿਆ ਸੀ। ਇਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਅਸੀਂ ਪੀੜਤਾ ਨੂੰ ਹੇਠਾਂ ਡਿੱਗਦੇ ਵੇਖਿਆ ਤੇ ਫਿਰ ਇਕ ਹਥਿਆਰਬੰਦ ਨੇ ਉਸ ਦੇ ਸਿਰ ‘ਤੇ ਬੰਦੂਕ ਤਾਣ ਦਿੱਤੀ ਸੀ।

RELATED ARTICLES
POPULAR POSTS