ਵ੍ਹਾਈਟ ਹਾਊਸ ਨੇ ਕੀਤੀ ਨਿੰਦਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ 2024 ਦੇ ਚੋਣ ਮੈਦਾਨ ‘ਚ ਉਤਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ ਵਿਚ ਬਣੇ ਹੋਏ ਹਨ। ਟਰੰਪ ਨੇ ਹੁਣ ਸੰਵਿਧਾਨ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੇ 2020 ਦੀਆਂ ਚੋਣਾਂ ਨੂੰ ਧੋਖਾਧੜੀ ਕਰਾਰ ਦਿੱਤਾ ਹੈ ਅਤੇ ਅਮਰੀਕੀ ਸੰਵਿਧਾਨ ਨੂੰ ਖਤਮ ਕਰਨ ਦੀ ਗੱਲ ਕਹੀ ਹੈ। ਟਰੰਪ ਦੇ ਇਸ ਬਿਆਨ ਨਾਲ ਅਮਰੀਕੀ ਸਿਆਸਤ ‘ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਟਰੰਪ ਨੇ ਨਾ ਸਿਰਫ਼ ਸੰਵਿਧਾਨ ਨੂੰ ਖ਼ਤਮ ਦੀ ਗੱਲ ਕੀਤੀ ਸਗੋਂ 2020 ਦੀਆਂ ਰਾਸ਼ਟਰਪਤੀ ਚੋਣਾਂ ‘ਚ ਵੱਡੀਆਂ ਤਕਨੀਕੀ ਕੰਪਨੀਆਂ ‘ਤੇ ਆਰੋਪ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਤਕਨੀਕੀ ਕੰਪਨੀਆਂ ਡੈਮੋਕ੍ਰੇਟਿਕ ਪਾਰਟੀ ਨਾਲ ਮਿਲ ਗਈਆਂ ਸਨ। ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਜਾਰੀ ਕੀਤੀ, ਜਿਸ ਵਿਚ ਉਨ੍ਹਾਂ ਨੇ ਆਪਣੀ ਜਿੱਤ ਦੇ ਝੂਠੇ ਦਾਅਵੇ ਨੂੰ ਦੁਹਰਾਉਂਦਿਆਂ ਕਿਹਾ ਕਿ 2020 ਦੀ ਰਾਸ਼ਟਰਪਤੀ ਚੋਣ ਟਰੰਪ ਨੇ ਜਿੱਤੀ ਸੀ। ਟਰੰਪ ਨੇ ਮੰਗ ਕੀਤੀ ਕਿ ਅਮਰੀਕੀ ਸੰਵਿਧਾਨ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਅਮਰੀਕੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਦੀ ਇਸ ਟਿੱਪਣੀ ‘ਤੇ ਵ੍ਹਾਈਟ ਹਾਊਸ ਦੇ ਬੁਲਾਰੇ ਐਂਡਰਿਊ ਬੇਟਸ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਸਾਡੇ ਦੇਸ਼ ਦੀ ਆਤਮਾ ਲਈ ਸਰਾਪ ਹੈ। ਟਰੰਪ ਦੇ ਬਿਆਨ ਦੀ ਪੂਰੀ ਦੁਨੀਆ ਵਿਚ ਨਿੰਦਾ ਹੋ ਰਹੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …