10.6 C
Toronto
Saturday, October 18, 2025
spot_img
Homeਦੁਨੀਆਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ 'ਚ ਬਣਿਆ ਪੁਲਿਸ ਅਫਸਰ

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ‘ਚ ਬਣਿਆ ਪੁਲਿਸ ਅਫਸਰ

ਹਰਪ੍ਰੀਤ ਸਿੰਘ ਨੇ ਇਲਾਕੇ ਦਾ ਵਧਾਇਆ ਮਾਣ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ਵਿਚ ਪੁਲਿਸ ਅਫਸਰ ਬਣਿਆ ਹੈ। ਦਸੂਹਾ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਆਸਟਰੇਲੀਆ ਪੁਲਿਸ ਵਿੱਚ ਅਫਸਰ ਬਣ ਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਉਸਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕਾਨਵੈਂਟ ਸਕੂਲ ਦਸੂਹਾ ਤੋਂ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ 2007 ਵਿੱਚ ਪੜ੍ਹਾਈ ਲਈ ਆਸਟਰੇਲੀਆ ਗਿਆ ਸੀ ਤੇ ਹੁਣ ਉਸ ਦੀ ਨਿਯੁਕਤੀ ਪੁਲਿਸ ਅਧਿਕਾਰੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਆਸਟਰੇਲੀਆ ਪੁਲਿਸ ਵਿਚ ਭਰਤੀ ਹੋਣ ਲਈ ਯਤਨਸ਼ੀਲ ਰਿਹਾ ਅਤੇ ਜਿਸ ਲਈ ਉਸ ਨੇ ਕਈ ਸਰੀਰਕ ਅਤੇ ਲਿਖਤੀ ਪ੍ਰੀਖਿਆਵਾਂ ਪਾਸ ਕੀਤੀਆਂ। ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਦਾ ਕਹਿਣਾ ਸੀ ਕਿ ਉਸਦੀ ਮਿਹਨਤ ਰੰਗ ਲਿਆਈ ਹੈ ਅਤੇ ਵੈਕਟੋਰੀਆ ਮੈਲਬੌਰਨ ਵਿਚ ਸਖਤ ਟਰੇਨਿੰਗ ਪੂਰੀ ਕਰਨ ਤੋਂ ਬਾਅਦ ਉਸਦੀ ਨਿਯੁਕਤੀ ਪੁਲਿਸ ਅਧਿਕਾਰੀ ਵਜੋਂ ਹੋਈ ਹੈ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਵੀ ਹਰਪ੍ਰੀਤ ਸਿੰਘ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਅਹਿਮ ਅਹੁਦਿਆਂ ‘ਤੇ ਪਹੁੰਚ ਕੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ।

 

RELATED ARTICLES
POPULAR POSTS