Home / ਪੰਜਾਬ / ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਫਾਰਮ ਭਰਿਆ

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਫਾਰਮ ਭਰਿਆ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤਕ ਇੱਕ ਲੱਖ ਤੋਂ ਵੱਧ ਫਾਰਮ ਭਰਵਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਵਿੱਚ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਬਾਪੂ ਸੂਰਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਸਬੰਧੀ ਫਾਰਮ ਭਰਿਆ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ।

 

Check Also

ਕਿਸਾਨਾਂ ਵਲੋਂ ਪੰਜਾਬ ਬੰਦ ਰਿਹਾ ਸਫਲ

ਬਜ਼ਾਰ ਰਹੇ ਸੁੰਨੇ, ਬੱਸਾਂ ਤੇ ਰੇਲਾਂ ਰਹੀਆਂ ਬੰਦ, ਸੜਕਾਂ ’ਤੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ …