Breaking News
Home / ਪੰਜਾਬ / ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ‘ਤੇ ਕਾਰਵਾਈ ਤੋਂ ਬਚ ਰਹੀ ਹੈ ‘ਆਪ’ ਸਰਕਾਰ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ‘ਤੇ ਕਾਰਵਾਈ ਤੋਂ ਬਚ ਰਹੀ ਹੈ ‘ਆਪ’ ਸਰਕਾਰ

ਜਬਰਨ ਵਸੂਲੀ ਦਾ ਆਡੀਓ ਕਲਿੱਪ ਹੋਇਆ ਸੀ ਵਾਇਰਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟੌਲਰੈਂਸ ਦੀ ਨੀਤੀ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਦੀ ਲੰਘੇ ਸਤੰਬਰ ਮਹੀਨੇ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਸਬੰਧੀ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਾਰੀ ਨੂੰ ਇਕ ਨੋਟਿਸ ਜਾਰੀ ਕਰਕੇ ਚੁੱਪ ਧਾਰੀ ਹੋਈ ਹੈ। ‘ਆਪ’ ਦੀਆਂ ਵਿਰੋਧੀ ਪਾਰਟੀਆਂ ਲਗਾਤਾਰ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਆਵਾਜ਼ ਚੁੱਕ ਰਹੀਆਂ ਹਨ।
ਧਿਆਨ ਰਹੇ ਕਿ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਦੀ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ। ਇਸ ਵਿਚ ਉਨ੍ਹਾਂ ਨੂੰ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਦੀ ਪਲਾਨਿੰਗ ਕਰਕੇ ਸੁਣਿਆ ਜਾ ਸਕਦਾ ਹੈ। ਆਰੋਪੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰਾਉਣ ਲਈ ਕਾਂਗਰਸ ਨੇ ਖਟਕੜ ਕਲਾਂ ਵਿਚ ਵਿਰੋਧ ਪ੍ਰਦਰਸ਼ਨ ਵੀ ਕੀਤਾ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਦੋਹਰਾ ਮਾਪਦੰਡ ਅਪਨਾਉਣ ਦੇ ਆਰੋਪ ਲਗਾਏ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …